ਧਾਰੀਵਾਲ, 5 ਮਾਰਚ (ਸਵਰਨ ਸਿੰਘ)-ਪਿੰਡ ਖੁੰਡਾ ਤੋਂ ਕਸ਼ਮੀਰ ਸਿੰਘ ਮੈਂਬਰ ਪੰਚਾਇਤ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਿਆ ਹੈ | ਮਾਰਕਿਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਦੀ ਪ੍ਰੇਰਨਾ ਅਤੇ ਯਤਨਾਂ ਸਦਕਾ ਮੈਂਬਰ ਪੰਚਾਇਤ ਕਸ਼ਮੀਰ ਸਿੰਘ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ, ਜਿਨਾਂ ਨੂੰ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ | ਐਡਵੋਕੇਟ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਦਰ ਸ਼ਾਮਲ ਹੋਣ ਵਾਲਿਆਂ ਦਾ ਪਾਰਟੀ ਅਤੇ ਸਰਕਾਰ ਅੰਦਰ ਪੂਰਾ ਮਾਣ-ਸਤਿਕਾਰ ਹੋਵੇਗਾ | ਇਸ ਸਬੰਧ ਵਿਚ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਨੇ ਕਿਹਾ ਕਿ ਜਲਦ ਹੀ ਪਿੰਡ ਖੁੰਡਾ ਵਿਚ ਭਰਵਾਂ ਇਕੱਠ ਕਰ ਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿਚ ਹੋਰ ਵੀ ਕਈ ਨਾਮਵਰ ਵਿਅਕਤੀਆਂ ਨੂੰ 'ਆਪ' ਵਿਚ ਸ਼ਾਮਿਲ ਕਰਵਾਇਆ ਜਾਵੇਗਾ | ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਤੋਂ ਇਲਾਵਾ ਦਵਿੰਦਰ ਸਿੰਘ ਬਿੱਟਾ, ਬਲਵਿੰਦਰ ਸਿੰਘ ਫ਼ੌਜੀ, ਤਰਸੇਮ ਸਿੰਘ ਆਦਿ ਵੀ ਹਾਜ਼ਰ ਸਨ |