29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪਿੰਡ ਭੁੱਲੇਚੱਕ ਵਿਖੇ 6 ਲੱਖ ਦੀ ਲਾਗਤ ਨਾਲ ਲਗਾਏ ਦੋ ਟਰਾਂਸਫ਼ਾਰਮਰਾਂ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 06-03-2026
ਗੁਰਦਾਸਪੁਰ, 5 ਮਾਰਚ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਭੁੱਲੇਚੱਕ ਵਿਖੇ ਕਰੀਬ 6 ਲੱਖ ਦੀ ਲਾਗਤ ਨਾਲ ਲਗਾਏ ਦੋ ਨਵੇਂ ਬਿਜਲੀ ਟਰਾਂਸਫ਼ਾਰਮਰਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਧੰਨਵਾਦ ਕਰਦਿਆਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਰਮਨ ਬਹਿਲ ਨੇ ਦੱਸਿਆ ਕਿ ਪਿੰਡ ਦੇ ਲਗਭਗ 150 ਘਰਾਂ ਨੂੰ ਬਿਜਲੀ ਸਪਲਾਈ ਦੀ ਤੰਗੀ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਵੋਲਟੇਜ ਵੀ ਠੀਕ ਨਹੀਂ ਆਉਂਦੇ ਸੀ | ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਵਲੋਂ ਬਿਜਲੀ ਮਹਿਕਮੇ ਨਾਲ ਸੰਪਰਕ ਕਰਕੇ ਪਿੰਡ ਲਈ ਦੋ ਨਵੇਂ ਟਰਾਂਸਫ਼ਾਰਮਰ ਲਗਵਾਏ | ਉਨ੍ਹਾਂ ਦੱਸਿਆ ਕਿ ਇਕ ਟਰਾਂਸਫ਼ਾਰਮਰ 100 ਕੇ.ਵੀ ਅਤੇ ਦੂਸਰਾ 63 ਕੇ.ਵੀ ਦਾ ਹੈ | ਉਨ੍ਹਾਂ ਕਿਹਾ ਕਿ ਨਵੇਂ ਟਰਾਂਸਫ਼ਾਰਮਰ ਲੱਗਣ ਨਾਲ ਹੁਣ ਪਿੰਡ ਵਾਸੀਆਂ ਨੂੰ ਨਿਰਵਿਘਨ ਅਤੇ ਸੁਚੱਜੀ ਬਿਜਲੀ ਸਪਲਾਈ ਮਿਲੇਗੀ ਅਤੇ ਘੱਟ ਵੋਲਟੇਜ ਜਾਂ ਵਾਰ-ਵਾਰ ਬਿਜਲੀ ਜਾਣ ਦੀ ਸਮੱਸਿਆ ਤੋਂ ਰਾਹਤ ਮਿਲੇਗੀ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਲੋਂ ਹੋਰ ਵਿਕਾਸ ਕਾਰਜਾਂ ਲਈ 7 ਲੱਖ ਦੀ ਰਕਮ ਜਾਰੀ ਕੀਤਾ ਗਈ | ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਅਰੁਣ ਕੁਮਾਰ ਐਸ.ਡੀ.ਓ ਪਾਵਰਕਾਮ, ਸਰਪੰਚ ਭੁਲੇਚੱਕ ਲਖਵਿੰਦਰ ਸਿੰਘ ਸੁਰੇਸ਼ ਕੁਮਾਰ, ਪਿੰਡ ਦੀ ਪੰਚਾਇਤ, ਮੋਹਤਬਰ ਅਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੇ.ਬੀ.ਐੱਸ. ਜਫਰਵਾਲ ਨੂੰ ਇੰਟਰਨੈਸ਼ਨਲ ਕਬੱਡੀ ਖਿਡਾਰੀ ਵਲੋਂ ਸਨਮਾਨਿਤ ਅਗਲੀ ਖ਼ਬਰ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਟਰੱਸਟ ਵਲੋਂ ਬੀ.ਸੀ. ਵਿੰਗ ਪ੍ਰਧਾਨ ਹੰਸਪਾਲ ਦਾ ਸਨਮਾਨ
Ad Position 24