29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸ੍ਰੀ ਐੱਮ.ਐੱਲ. ਪੁਰੀ ਚਿਲਡ੍ਰਨ ਹਾਈ ਸਕੂਲ 'ਚ ਵਿਦਾਇਗੀ ਪਾਰਟੀ ਕਰਵਾਈ

Ad Position 21
No active advertisement
ਅਜੀਤ ਡੈਸਕ 06-03-2026
ਕਲਾਨੌਰ, 5 ਮਾਰਚ (ਪੁਰੇਵਾਲ)-ਸਥਾਨਕ ਸ੍ਰੀ ਐੱਲ.ਐੱਲ. ਪੁਰੀ ਚਿਲਡ੍ਰਨ ਹਾਈ ਸਕੂਲ 'ਚ ਪਿ੍ੰਸੀਪਲ ਸ੍ਰੀ ਸੱਤਿਆ ਸਿੰਘ ਠਾਕੁਰ, ਉਪ ਪਿ੍ੰਸੀਪਲ ਸ੍ਰੀਮਤੀ ਨੰਦਿਤਾ, ਸਕੂਲ ਪ੍ਰਬੰਧਕ ਸ੍ਰੀ ਰਾਮ ਸਿੰਘ ਠਾਕੁਰ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਨਿਰਮਲ ਪ੍ਰਧਾਨ ਤੇ ਸਲਾਹਕਾਰ ਸ੍ਰੀਮਤੀ ਅੰਮਿ੍ਤਾ ਠਾਕੁਰ ਦੀਆਂ ਹਦਾਇਤਾਂ 'ਤੇ ਸਕੂਲ ਦੀ 9ਵੀਂ ਜਮਾਤ ਦੇ ਬੱਚਿਆਂ ਵਲੋਂ 10ਵੀਂ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ 10ਵੀਂ ਜਮਾਤ ਦੇ ਬੱਚਿਆਂ ਵਲੋਂ ਸਕੂਲ ਪਹੁੰਚਣ 'ਤੇ ਰੀਬਨ ਕੱਟਿਆ ਗਿਆ | ਉਪਰੰਤ 10ਵੀਂ ਜਮਾਤ ਦੇ ਬੱਚਿਆਂ ਦਰਮਿਆਨ ਖੇਡਾਂ ਕਰਵਾਈਆਂ ਗਈਆਂ ਜਿਸ 'ਚ ਮਨਦੀਪ ਕੌਰ, ਕੋਮਲ, ਕੁਲਵਿੰਦਰ ਸਿੰਘ ਤੇ ਕਪਿਲ ਅਹਿਤਾਨ ਜੇਤੂ ਰਹੇ | ਸਿਮਰਨਪ੍ਰੀਤ ਕੌਰ ਨੂੰ ਮਿਸ ਫੇਅਰਵੈੱਲ ਤੇ ਪ੍ਰਭਜੀਤ ਸਿੰਘ ਨੂੰ ਮਿਸਟਰ ਫੇਅਰਵੈੱਲ ਚੁਣਿਆਂ ਗਿਆ | ਇਸ ਦੌਰਾਨ 9ਵੀਂ ਤੇ 10ਵੀਂ ਜਮਾਤ ਦੇ ਬੱਚਿਆਂ ਵਲੋਂ ਸਕੂਲ ਪ੍ਰਬੰਧਕ ਸ੍ਰੀ ਰਾਮ ਸਿੰਘ ਠਾਕੁਰ ਦਾ ਸਨਮਾਨ ਕੀਤਾ ਗਿਆ | ਸ੍ਰੀ ਠਾਕੁਰ ਨੇ ਸੰਬੋਧਨ ਦੌਰਾਨ 10ਵੀਂ ਜਮਾਤ ਦੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਕੰਵਲਜੀਤ ਕੌਰ, ਰਮਨਦੀਪ ਤੇ ਪੁਨੀਤ ਕੌਰ, ਸ੍ਰੀਮਤੀ ਵੰਦਨਾ ਕੁਮਾਰੀ, ਰਣਜੀਤ ਕੌਰ, ਪੁਨੀਤ ਕੌਰ, ਸ਼ਾਲੂ ਸ਼ਰਮਾ, ਪੂਨਮਾ ਸ਼ਰਮਾ, ਵੰਦਨਾ, ਨਿਕਿਤਾ, ਰਿਸ਼ਿਕਾ, ਬੱਬਲੀ, ਨਿਸ਼ਾ, ਕਾਜਲ, ਪੱਲਵੀ, ਸਨੇਹਾ ਠਾਕੁਰ, ਸੇਜਲ ਆਦਿ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਗੁਰਬਾਣੀ ਕੰਠ ਮੁਕਾਬਲੇ 'ਚ ਜੀ.ਐੱਸ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਪਿੰਡ ਭੇਟ ਪੱਤਣ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ
Ad Position 24