ਬਟਾਲਾ, 5 ਮਾਰਚ (ਸਵਰਨ ਸਿੰਘ)- ਹਸਤ ਸ਼ਿਲਪ ਡਿਗਰੀ ਕਾਲਜ ਅਤੇ ਆਈ.ਟੀ.ਆਈ. ਬਟਾਲਾ ਵਿਖੇ ਸਰਬੱਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਇਸ ਵਿਚ ਗੁਰਦੁਆਰਾ ਸ੍ਰੀ ਕਲਗੀਧਰ ਦੇ ਹੈੱਡ ਗ੍ਰੰਥੀ ਬਾਬਾ ਰਾਜਵਿੰਦਰ ਸਿੰਘ, ਭਾਈ ਜਸਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਤੋਂ ਇਲਾਵਾ ਹਸਤ ਸ਼ਿਲਪ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸਾਂਝੇ ਰੂਪ ਵਿਚ ਪਾਠ ਕਰਨ ਦੀ ਸੇਵਾ ਨਿਭਾਈ ਗਈ | ਬਾਅਦ ਵਿਚ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਦੇ ਹਜ਼ੂਰੀ ਰਾਗੀ ਭਾਈ ਦਲਬੀਰ ਸਿੰਘ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਕਾਲਜ ਕਮੇਟੀ ਵਲੋਂ ਗ੍ਰੰਥੀ ਸਿੰਘਾਂ ਤੇ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਬਾਅਦ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਬਟਾਲਾ ਸਰਕਲ ਦੇ ਇੰਚਾਰਜ ਡਾ. ਰਮਨਦੀਪ ਸਿੰਘ ਦੀ ਨਿਗਰਾਨੀ ਹੇਠ ਕਰਵਾਈ ਨੈਤਿਕ ਸਿੱਖਿਆ ਦੀ ਪ੍ਰੀਖਿਆ ਦੌਰਾਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ, ਨਾਲ ਹੀ ਕਾਲਜ ਦੇ ਸਟਾਫ਼ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਅਰੁਣ ਕੁਮਾਰ ਜੇ.ਈ., ਪ੍ਰਧਾਨ ਮੈਡਮ ਸਪਨਾ ਜੇ.ਈ., ਸੈਕੇਟਰੀ ਸੁਖਵਿੰਦਰ ਸਿੰਘ ਧੁੱਪਸੜੀ ਤੇ ਪਿ੍ੰਸੀਪਲ ਅਨੀਤਾ ਕਟੋਚ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਟਾਫ਼ ਵਿਚ ਲੈਕਚਰਾਰ ਮਨਜੀਤ ਸਿੰਘ, ਸ਼ਰਨਜੀਤ ਮੈਡਮ, ਰਾਜਵਿੰਦਰ ਕੌਰ, ਮਨਦੀਪ ਕੌਰ, ਜੈਸਮੀਨ ਕੌਰ, ਅਮਰਜੋਤੀ, ਝਿਰਮਲ ਸਿੰਘ, ਗੁਰਵਿੰਦਰ ਸਿੰਘ, ਬਲਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |