29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਰਪੰਚ ਜੁਗਰਾਜ ਸਿੰਘ ਨੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-03-2026
ਕਲਾਨੌਰ, 5 ਮਾਰਚ (ਪੁਰੇਵਾਲ)- ਨੇੜਲੇ ਸਰਹੱਦੀ ਪਿੰਡ ਛੋਹਣ 'ਚ ਸਰਪੰਚ ਜੁਗਰਾਜ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਬਾਬਾ ਬਲਵਿੰਦਰ ਸਿੰਘ ਸਹੂਰ ਵਾਲੇ, ਜਗਦੇਵ ਸਿੰਘ ਮੱਲ੍ਹੀ ਆਦਿ ਦੇ ਕਵੀਸ਼ਰੀ ਜਥੇ ਵਲੋਂ ਗੁਰ ਇਤਿਹਾਸ ਦੀ ਸਾਂਝ ਪਾਈ ਗਈ ਅਤੇ ਸੰਗਤਾਂ ਨੂੰ ਗੁਰੂਆਂ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ | ਅਖੀਰ 'ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਮਾਗਮ 'ਚ ਵੱਖ-ਵੱਖ ਪਿੰਡ ਤੋਂ ਮੁਹਤਬਰਾਂ ਵਲੋਂ ਹਾਜ਼ਰੀ ਭਰੀ ਗਈ | ਸਰਪੰਚ ਜੁਗਰਾਜ ਸਿੰਘ ਛੋਹਣ ਨੇ ਮੁਹਤਬਰਾਂ ਦੇ ਸਮਾਗਮ 'ਚ ਸ਼ਾਮਲ ਹੋਣ 'ਤੇ ਧੰਨਵਾਦ ਕੀਤਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੰਗਠਨ ਦੇ ਹਲਕਾ ਇੰਚਾਰਜ ਸ: ਜਤਿੰਦਰ ਸਿੰਘ ਹੈਪੀ ਡੇਅਰੀਵਾਲ ਕਿਰਨ, ਸਰਪੰਚ ਸੁਬੇਗ ਸਿੰਘ ਮੱਲ੍ਹੀ, ਮੰਗਲ ਸਿੰਘ ਸਰਪੰਚ ਸ਼ਹੂਰ, ਸਰਪੰਚ ਗੁਰਦੀਪ ਸਿੰਘ ਬੋਹੜਵਡਾਲਾ, ਸਰਪੰਚ ਹਰਭਜਨ ਸਿੰਘ, ਗੁਰਵਿੰਦਰ ਸਿੰਘ ਸੋਨੂੰ ਸਰਪੰਚ, ਹਰਜਿੰਦਰ ਸਿੰਘ, ਨਿਰਮਲ ਸਿੰਘ, ਜਪਾਨ ਸਿੰਘ, ਹਕੂਮਤ ਸਿੰਘ ਸਾ. ਸਰਪੰਚ, ਤੇਜਿੰਦਰ ਸਿੰਘ, ਪ੍ਰਦੀਪ ਕੁਮਾਰ, ਦਰਸ਼ਨ ਕੁਮਾਰ ਸਾ. ਸਰਪੰਚ, ਬਲਜੀਤ ਸਿੰਘ ਜੇ.ਸੀ.ਬੀ. ਵਾਲੇ, ਹਰਭਿੰਦਰ ਸਿੰਘ ਪੰਚ, ਰਾਜਵਿੰਦਰ ਕੌਰ, ਮਾਲਟੀਨ, ਸੀਤੂ ਪੰਚ, ਜਸਵਿੰਦਰ ਸਿੰਘ ਨੰਬਰਦਾਰ, ਬਲਜਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਮੁਹਤਬਰ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਨੇ ਪਿੰਡ ਘਣੀਏ-ਕੇ-ਬਾਂਗਰ ਤੋਂ ਪਾਰੋਵਾਲ ਲਿੰਕ ਸੜਕ ਦਾ ਉਦਘਾਟਨ ਕੀਤਾ ਅਗਲੀ ਖ਼ਬਰ ਸਮੱਸਿਆਵਾਂ ਦੇ ਹੱਲ ਸੰਬੰਧੀ ਗ੍ਰਾਮ ਸੁਧਾਰ ਸਭਾ ਬਹਿਰਾਮਪੁਰ ਦੀ ਮੀਟਿੰਗ
Ad Position 24