ਬਟਾਲਾ, 5 ਮਾਰਚ (ਸਤਿੰਦਰ ਸਿੰਘ)- ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼, ਬਟਾਲਾ ਵਿਖੇ ਕਾਰਜ਼ਕਾਰੀ ਪਿੰ੍ਰਸੀਪਲ ਡਾ. ਮੀਨਾਕਸ਼ੀ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਏਕਤਾ ਭੰਡਾਰੀ (ਪ੍ਰੋਗਰਾਮ ਕੋਆਰਡੀਨੇਟਰ) ਅਤੇ ਡਾ. ਹਰਦੀਪ ਕੌਰ ਪ੍ਰੋਗਰਾਮ ਕਨਵੀਨਰ ਦੇ ਸਹਿਯੋਗ ਨਾਲ ਕਾਲਜ ਵਿਖੇ 'ਟਿਕਾਊ ਉਦਮਤਾ ਲਈ ਰੋਡਮੈਪ ਵਿਕਸਿਤ ਭਾਰਤ 2047' ਵਿਸ਼ੇ ਤਹਿਤ ਕੌਸ਼ਲ ਮੇਲਾ ਲਗਾਇਆ ਗਿਆ ਜਿਸ ਵਿਚ ਸ਼੍ਰੀਮਤੀ ਅਨੂੰ ਕਵਾਤਰਾ ਨੇ ਮੁੱਖ ਮਹਿਮਾਨ ਤੇ ਸ਼੍ਰੀਮਤੀ ਮੋਨਿਕਾ ਮਰਵਾਹਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਕਾਰਜਕਾਰੀ ਪਿੰ੍ਰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਆਏ ਹੋਏ ਮਹਿਮਾਨਾਂ ਨੂੰ ਗੁਲਦਸਤੇ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕਾਰਜਕਾਰੀ ਪਿੰ੍ਰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਉਦੇਸ਼ ਵਿਦਿਆਰਥਣਾਂ ਵਿਚਲੇ ਛੁਪੇ ਹੋਏ ਹੁਨਰ ਨੂੰ ਉਜਾਗਰ ਕਰ ਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ, ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦੇ ਹਨ | ਪ੍ਰੋਗਰਾਮ ਵਿਚ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਭਾਰੀ ਗਿਣਤੀ ਵਿਚ ਹਿੱਸਾ ਲਿਆ | ਪੋਸਟਰ ਮੇਕਿੰਗ, ਮਾਡਲ ਮੇਕਿੰਗ, ਸਲੋਗਨ ਰਾਈਟਿੰਗ, ਮਹਿੰਦੀ ਪ੍ਰਤੀਯੋਗਤਾ ਆਦਿ ਵੱਖ-ਵੱਖ ਪ੍ਰਤੀਯੋਗਤਾਵਾਂ ਇਸ ਪ੍ਰੋਗਰਾਮ ਦਾ ਹਿੱਸਾ ਬਣੀਆਂ | ਜੇਤੂ ਰਹਿਣ ਵਾਲੀਆਂ ਵਿਦਿਆਰਥਣਾ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨ ਸ਼੍ਰੀਮਤੀ ਅਨੂੰ ਕਵਾਤਰਾ ਨੇ ਵਿਦਿਆਰਥਣਾ ਨੂੰ ਇਸ ਪ੍ਰਤੀਯੋਗਤਾ ਵਿਚ ਇਨਾਮ ਪ੍ਰਾਪਤ ਕਰਨ 'ਤੇ ਵਧਾਈ ਦਿੱਤੀ | ਇਸ ਮੌਕੇ