ਕਲਾਨੌਰ, 5 ਮਾਰਚ (ਪੁਰੇਵਾਲ)- ਵਾਤਾਵਰਣ ਦੀ ਹਰਿਆਲੀ ਅਤੇ ਸ਼ੁੱਧ ਰੱਖਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਸੰਗਠਨ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਵਲੋਂ ਸਰਕਾਰੀ ਸਕੂਲ 'ਚ ਬੂਟੇ ਲਗਾਉਣ ਦੀ ਸ਼ੁਰੂਆਤ ਕਰਵਾਈ ਗਈ | ਸੰਗਠਨ ਦੇ ਇੰਚਾਰਜ ਹੈਪੀ ਡੇਅਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਵਾਤਾਵਰਣ ਦੀ ਸੰਭਾਲ ਲਈ ਸਮੇਂ-ਸਮੇਂ 'ਤੇ ਉਪਰਾਲੇ ਆਰੰਭੇ ਗਏ ਹਨ ਤੇ ਉਨ੍ਹਾਂ ਵਲੋਂ ਇਨ੍ਹਾਂ ਉਪਰਾਲਿਆਂ ਦੀ ਲਗਾਤਾਰਤਾ 'ਚ ਪਿੰਡ ਦੇ ਸਰਕਾਰੀ ਸਕੂਲ ਵਿਚ ਸਜਾਵਟੀ ਅਤੇ ਛਾਂਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕਰਵਾਈ ਹੈ | ਹੈਪੀ ਡੇਅਰੀਵਾਲ ਨੇ ਕਿਹਾ ਕਿ ਵਾਤਾਵਰਣ ਸੰਭਾਲ ਲਈ ਹਲਕੇ ਦੇ ਹੋਰਨਾਂ ਸਕੂਲਾਂ 'ਚ ਵੀ ਅਜਿਹੇ ਉਪਰਾਲੇ ਕੀਤੇ ਜਾਣਗੇ | ਉੱਧਰ ਸਕੂਲ ਮੁਖੀ ਜਗਬੀਰ ਸਿੰਘ ਰੰਧਾਵਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ 'ਚ ਬੂਟੇ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਦੇ ਚੌਗਿਰਦੇ 'ਚ 30 ਦੇ ਕਰੀਬ ਛਾਂਦਾਰ ਤੇ ਸਜਾਵਟੀ ਬੂਟੇ ਲਗਾਏ ਜਾ ਰਹੇ ਹਨ ਜਿਨ੍ਹਾਂ ਦੀ ਪਹਿਲਾਂ ਦੀ ਤਰ੍ਹਾਂ ਸੰਭਾਲ ਕੀਤੀ ਜਾਵੇਗੀ | ਸ: ਰੰਧਾਵਾ ਨੇ ਕਿਹਾ ਕਿ ਉਹ ਬੱਚਿਆਂ ਨੂੰ ਵੀ ਆਪਣੇ ਆਸ-ਪਾਸ ਖੇਤਰਾਂ 'ਚ ਬੂਟੇ ਲਗਾਉਣ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ | ਇਸ ਮੌਕੇ ਸਰਬਜੀਤ ਸਿੰਘ ਨੰਬਰਦਾਰ, ਅੰਮਿ੍ਤਪਾਲ ਸਿੰਘ, ਕ੍ਰਿਪਾਲ ਸਿੰਘ, ਬਲਜਿੰਦਰ ਕੌਰ, ਮੋਨਿਕਾ, ਗਿਆਨ ਕੌਰ ਵੀ ਹਾਜ਼ਰ ਰਹੇ |