29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਈਕੋ ਕਲੱਬ ਨੇ ਸਾਇੰਸ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-03-2026
ਬਟਾਲਾ, 5 ਮਾਰਚ (ਸਤਿੰਦਰ ਸਿੰਘ)- ਪਿ੍ੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸਾਇੰਸ ਦਿਵਸ ਮਨਾਇਆ ਗਿਆ | ਇਹ ਸਮਾਗਮ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨੋਲੋਜੀ ਤੇ ਮਨਿਸਟਰੀ ਐਂਡ ਇਨਵਾਇਰਮੈਂਟ ਐਜੂਕੇਸ਼ਨ ਦੀ ਸਹਾਇਤਾ ਨਾਲ ਮਨਾਇਆ ਗਿਆ | ਪਹਿਲੇ ਦਿਨ ਵਾਦ-ਵਿਵਾਦ ਮੁਕਾਬਲੇ ਅਤੇ ਦੂਸਰੇ ਦਿਨ ਚਾਰਟ ਤੇ ਮਾਡਲ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਜੱਜਾਂ ਵਲੋਂ ਵਿਦਿਆਰਥੀਆਂ ਦੀ ਪ੍ਰਸਤੁਤੀ, ਆਤਮ-ਵਿਸ਼ਵਾਸ ਤੇ ਵਿਸ਼ੇ ਦੀ ਸਮਝ ਦੇ ਆਧਾਰ 'ਤੇ ਨਤੀਜੇ ਐਲਾਨੇ ਗਏ | ਇਸ ਮੁਕਾਬਲੇ ਵਿਚ ਜਸਪ੍ਰੀਤ ਕੌਰ ਅਤੇ ਸਿਮਰਨਪ੍ਰੀਤ ਕੌਰ ਨੇ ਪਹਿਲਾ, ਪ੍ਰਭਜੋਤ ਸਿੰਘ ਤੇ ਸਤਨਾਮ ਸਿੰਘ ਨੇ ਏ.ਆਈ. ਵਿਸ਼ੇ 'ਚ ਦੂਜਾ ਤੇ ਗੁਰਪ੍ਰੀਤ ਕੌਰ ਤੇ ਰਵਨੀਤ ਕੌਰ ਨੇ ਤੀਜੇ ਸਥਾਨ ਹਾਸਿਲ ਕੀਤਾ | ਉਪਰੰਤ ਬਾਇਓਲੋਜੀ ਵਿਭਾਗ ਦੇ ਮੁਖੀ ਪ੍ਰੋ. ਨਵਤੇਜ ਕੌਰ ਬੇਦੀ ਨੇ ਦੱਸਿਆ ਕਿ ਆਦਮੀ ਨੂੰ ਕਦੇ ਆਰਟੀਫੀਸ਼ਲ ਇੰਟੈਲੀਜੈਂਸ ਬਦਲ ਨਹੀਂ ਸਕਦੀ | ਉਨ੍ਹਾਂ ਕਿਹਾ ਕਿ ਕੀਟਨਾਸ਼ਕਾਂ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ | ਇਸ ਦੌਰਾਨ ਪਿ੍ੰ. ਡਾ. ਚਰਨਜੀਤ ਸਿੰਘ ਨੇ ਸਾਇੰਸ ਦੀ ਮੱਹਤਤਾ ਤੇ ਉਸ ਦੀਆਂ ਖੋਜਾਂ 'ਤੇ ਚਾਨਣਾ ਪਾਇਆ | ਮੰਚ ਦਾ ਸੰਚਾਲਨ ਈਕੋ ਕਲੱਬ ਦੇ ਕੋਆਰਡੀਨੇਟਰ ਪ੍ਰੋ. ਗੁਰਸ਼ਰਨ ਕੌਰ ਵਲੋਂ ਕੀਤਾ ਗਿਆ | ਇਸ ਤੋਂ ਬਾਅਦ ਇਨਾਮ ਵੰਡ ਸਮਾਗਮ ਕੀਤਾ ਗਿਆ, ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਅਤੇ ਕਾਲਜ 'ਚ ਫੁੱਲਦਾਰ ਬੂਟੇ ਲਗਵਾਏ ਗਏ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਡਾ. ਪਰਮਜੀਤ ਕੌਰ, ਡਾ. ਗੁਰਬੀਰ ਸਿੰਘ, ਪ੍ਰੋ. ਸਿਮਰਨ ਕੌਰ, ਪ੍ਰੋ. ਹਰਮਨਜੀਤ ਕੌਰ, ਪ੍ਰੋ. ਗੁਰਦੀਪ ਕੌਰ, ਪ੍ਰੋ. ਅੰਮਿ੍ਤਪਾਲ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਸ਼ਹਿਬਾਜਦੀਪ ਸਿੰਘ ਅਤੇ ਪ੍ਰੋ. ਗੁਰਮੁਖ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਪਟਨ ਬਾਠ ਤੇ ਤਰਲੋਕ ਬਾਠ ਵਲੋਂ ਪੈਦਲ ਯਾਤਰਾ ਸੰਗ ਦੇ ਮੁਖੀ ਬਾਬਾ ਰਣਧੀਰ ਸਿੰਘ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਸੰਗਠਨ ਇੰਚਾਰਜ ਹੈਪੀ ਡੇਅਰੀਵਾਲ ਵਲੋਂ ਸਰਕਾਰੀ ਸਕੂਲ 'ਚ ਬੂਟੇ ਲਗਾਉਣ ਦੀ ਸ਼ੁਰੂਆਤ
Ad Position 24