29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬੋਰਡ ਦੀਆਂ ਪ੍ਰੀਖਿਆਵਾਂ ਨੂੰ ਧਿਆਨ 'ਚ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

Ad Position 21
No active advertisement
ਅਜੀਤ ਡੈਸਕ 06-03-2026
ਪਠਾਨਕੋਟ, 5 ਮਾਰਚ (ਵਿਨੋਦ)- ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਸ਼੍ਰੇਣੀ ਫਰਵਰੀ/ਮਾਰਚ-2026 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 17.02.2026 ਤੋਂ 04.04.2026 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈਆਂ ਜਾ ਰਹੀਆਂ ਹਨ | ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ | ਇਸ ਲਈ ਪ੍ਰੀਖਿਆ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫ਼ਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਲੋੜ ਹੈ ਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜ਼ਰੂਰੀ ਹੈ ਜਿਸ ਅਧੀਨ ਇਕ ਹੁਕਮ ਜਾਰੀ ਕਰਦਿਆਂ ਸੰਜੀਵ ਸ਼ਰਮਾ, ਵਧੀਕ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ 8ਵੀਂ, 10ਵੀਂ ਤੇ 12ਵੀਂ ਸ਼੍ਰੇਣੀ ਫਰਵਰੀ/ਮਾਰਚ-2026 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਸਬੰਧੀ ਜ਼ਿਲ੍ਹਾ ਪਠਾਨਕੋਟ ਵਿਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿਚ ਲੋਕਾਂ ਦੇ ਇਕੱਠੇ ਹੋਣ 'ਤੇ ਮਿਤੀ 17.02.2026 ਤੋਂ 04.04.2026 ਤੱਕ ਪਾਬੰਦੀ ਲਗਾਉਂਦਾ ਹਾਂ | ਇਹ ਪਾਬੰਦੀ ਉਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ਼ 'ਤੇ ਲਾਗੂ ਨਹੀਂ ਹੋਵੇਗੀ ਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ 'ਤੇ ਲਾਗੂ ਹੋਵੇਗੀ, ਜਿਨ੍ਹਾਂ ਦਾ ਪ੍ਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿਚ ਬਣਿਆ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਵਪਾਰ ਮੰਡਲ ਪਠਾਨਕੋਟ ਨੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਨੌਜਵਾਨ ਤੋਂ ਚਿੱਟਾ ਤੇ ਇਲੈਕਟ੍ਰਾਨਿਕ ਕੰਡਾ ਬਰਾਮਦ
Ad Position 24