29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪ੍ਰਾਪਰਟੀ ਟੈਕਸ ਸ਼ਾਖਾ 31 ਮਾਰਚ ਤੱਕ ਹਰ ਸਨਿਚਰਵਾਰ ਖੁੱਲ੍ਹੀ ਰਹੇਗੀ

Ad Position 21
No active advertisement
ਅਜੀਤ ਡੈਸਕ 06-03-2026
ਪਠਾਨਕੋਟ, 5 ਮਾਰਚ (ਸੰਧੂ)- ਨਗਰ ਨਿਗਮ ਪ੍ਰਸ਼ਾਸਨ ਨੇ ਪ੍ਰਾਪਰਟੀ ਟੈਕਸ ਭੁਗਤਾਨਾਂ ਲਈ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ | ਸ਼ਾਖਾ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਡਿਫਾਲਟਰਾਂ ਨੂੰ ਵਿਆਜ ਅਤੇ ਜੁਰਮਾਨੇ ਤੋਂ ਬਚਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਨੇ ਪ੍ਰਾਪਰਟੀ ਟੈਕਸ ਸ਼ਾਖਾ ਨੂੰ ਹਰ ਸਨਿਚਰਵਾਰ 31 ਮਾਰਚ ਤੱਕ ਖੁੱਲ੍ਹਾ ਰੱਖਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਵਸਨੀਕ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੇ ਪ੍ਰਾਪਰਟੀ ਟੈਕਸ ਦੇ ਬਕਾਏ ਜਮ੍ਹਾਂ ਕਰਵਾ ਸਕਦੇ ਹਨ | ਪਵਨ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ 1 ਅਪ੍ਰੈਲ ਤੋਂ ਬਾਅਦ ਆਪਣੇ ਪ੍ਰਾਪਰਟੀ ਟੈਕਸ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਹੈ, ਉਨ੍ਹਾਂ ਤੋਂ 20 ਫ਼ੀਸਦੀ ਵਿਆਜ ਤੇ 18 ਫ਼ੀਸਦੀ ਜੁਰਮਾਨਾ ਵਸੂਲਿਆ ਜਾਵੇਗਾ | ਨਗਰ ਨਿਗਮ ਨੇ ਸ਼ਹਿਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਦੇ ਅੰਦਰ ਆਪਣਾ ਪ੍ਰਾਪਰਟੀ ਟੈਕਸ ਅਦਾ ਕਰਕੇ ਵਾਧੂ ਵਿੱਤੀ ਬੋਝ ਤੋਂ ਬਚਣ |
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕਾਂ 'ਤੇ ਸਰਕਾਰ ਵਲੋਂ ਢਾਹੇ ਜਬਰ ਦੀ ਨਿਖੇਧੀ ਅਗਲੀ ਖ਼ਬਰ ਰਾਸ਼ਟਰੀ ਰਾਜ ਮਾਰਗ 154-ਏ 'ਤੇ ਦੁਨੇਰਾ ਵਿਖੇ ਲੱਗ ਰਿਹਾ ਭਾਰੀ ਟਰੈਫ਼ਿਕ ਜਾਮ
Ad Position 24