29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਪੈਸ਼ਲ ਕਾਡਰ ਅਧਿਆਪਕਾਂ 'ਤੇ ਸਰਕਾਰ ਵਲੋਂ ਢਾਹੇ ਜਬਰ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 06-03-2026
ਪਠਾਨਕੋਟ, 5 ਮਾਰਚ (ਸੰਧੂ)- ਸਪੈਸ਼ਲ ਕਾਡਰ ਅਧਿਆਪਕਾਂ 'ਤੇ ਮੋਹਾਲੀ ਵਿਖੇ ਪ੍ਰਦਰਸ਼ਨ ਦੌਰਾਨ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਢਾਹੇ ਜਬਰ ਦੀ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਦੇ ਆਗੂ ਕਾਮਰੇਡ ਸੁਰਿੰਦਰ ਸਹਿਗਲ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਅਧਿਆਪਕ ਪਿਛਲੇ 21 ਸਾਲਾਂ ਦੇ ਸਮੇਂ ਤੋਂ ਸਰਕਾਰੀ ਸਕੂਲਾਂ 'ਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਇਨ੍ਹਾਂ ਅਧਿਆਪਕਾਂ ਦੀ ਸਾਰ ਨਹੀਂ ਲਈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਨ੍ਹਾਂ ਅਧਿਆਪਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਇਨ੍ਹਾਂ ਦਾ ਮਸਲਾ ਹੱਲ ਕਰ ਦਿੱਤਾ ਜਾਵੇਗਾ ਤੇ ਇਨ੍ਹਾਂ ਨੂੰ ਰੈਗੂਲਰ ਕਰ ਦਿੱਤਾ ਜਾਵੇਗਾ ਪਰ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪ੍ਰਾਪਰਟੀ ਟੈਕਸ ਸ਼ਾਖਾ 31 ਮਾਰਚ ਤੱਕ ਹਰ ਸਨਿਚਰਵਾਰ ਖੁੱਲ੍ਹੀ ਰਹੇਗੀ
Ad Position 24