29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮਹਿਲਾ ਉੱਦਮੀ ਪੁਰਸਕਾਰ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 06-03-2026
ਪਠਾਨਕੋਟ, 5 ਮਾਰਚ (ਸੰਧੂ)- ਪੰਜਾਬ ਰਾਜ ਪੇਂਡੂ ਆਜੀਵਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਤਹਿਤ ਅੱਜ ਪਠਾਨਕੋਟ ਵਿਚ ਇਕ ਮਹਿਲਾ ਉੱਦਮੀ ਪੁਰਸਕਾਰ ਪ੍ਰੋਗਰਾਮ ਕਰਵਾਇਆ ਗਿਆ ਜਿੱਥੇ ਹਲਕੇ ਦੀਆਂ 200 ਤੋਂ ਵੱਧ ਔਰਤਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਭੂਤੀ ਸ਼ਰਮਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁੱਖ ਮਹਿਮਾਨ ਵਜੋਂ ਮੌਜੂਦ ਸਨ ਤੇ ਉਨ੍ਹਾਂ ਨੇ ਔਰਤਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ | ਇਸ ਮੌਕੇ ਵਿਭੂਤੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਨੂੰ ਸਵੈ-ਨਿਰਭਰ ਬਣਾ ਕੇ ਉਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ | ਸਮਾਗਮ ਮਹਿਲਾ ਵਿੰਗ ਮਾਝਾ ਜ਼ੋਨ ਦੀ ਪ੍ਰਧਾਨ ਰੇਖਾ ਸ਼ਰਮਾ ਤੇ ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਨਰੇਸ਼ ਕੁਮਾਰੀ ਦੀ ਨਿਗਰਾਨੀ ਹੇਠ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸੰਧੂ ਤੇ ਏ.ਡੀ.ਸੀ. ਜਸਜੀਤ ਸਿੰਘ ਵੜੈਚ ਸਮੇਤ ਕਈ ਪਤਵੰਤੇ ਤੇ ਵੱਡੀ ਗਿਣਤੀ 'ਚ ਔਰਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਿਊਮਨ ਪੈਪੀਲੋਮਾ ਵਾਇਰਸ ਦੇ ਖ਼ਾਤਮੇ ਲਈ ਵੈਕਸੀਨ ਦੀ ਸ਼ੁਰੂਆਤ ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ
Ad Position 24