29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹਿਊਮਨ ਪੈਪੀਲੋਮਾ ਵਾਇਰਸ ਦੇ ਖ਼ਾਤਮੇ ਲਈ ਵੈਕਸੀਨ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 06-03-2026
ਨਰੋਟ ਜੈਮਲ ਸਿੰਘ, 5 ਮਾਰਚ (ਸ਼ਸ਼ੀ ਕੁਮਾਰ)- ਪਠਾਨਕੋਟ ਦੇ ਡਿਪਟੀ ਕਮਿਸ਼ਨਰ ਪਲਵੀ ਅਤੇ ਸਿਵਲ ਸਰਜਨ ਡਾ: ਸੁਨੀਤਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ ਪਠਾਨਕੋਟ ਵਿਖੇ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ 'ਹਿਊਮਨ ਪੈਪੀਲੋਮਾ ਵਾਇਰਸ' ਵੈਕਸੀਨ ਮੁਹਿੰਮ ਤਹਿਤ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ | ਉਕਤ ਵੈਕਸੀਨ ਬਾਰੇ ਜਾਣਕਾਰੀ ਦਿੰਦੇ ਹੋਏ ਸੀ.ਐਚ.ਸੀ. ਨਰੋਟ ਜੈਮਲ ਸਿੰਘ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਨੇ ਸਿੰਘ ਜਮਵਾਲ ਨੇ ਦੱਸਿਆ ਕਿ ਇਹ ਵੈਕਸੀਨ 14 ਤੋਂ 15 ਸਾਲ ਤੱਕ ਦੀਆਂ ਲੜਕੀਆਂ ਲਈ ਬਹੁਤ ਹੀ ਪ੍ਰਭਾਵਸ਼ਾਲੀ ਤੇ ਸੁਰੱਖਿਅਤ ਹੈ | ਉਨ੍ਹਾਂ ਦੱਸਿਆ ਕਿ ਵਿਸ਼ਵ ਭਰ ਵਿਚ ਔਰਤਾਂ 'ਚ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਇਹ ਅਹਿਮ ਕਦਮ ਚੁੱਕਿਆ ਗਿਆ ਹੈ ਤਾਂ ਜੋ ਭਵਿੱਖ ਵਿਚ ਇਸ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ | ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਨੇ ਸਿੰਘ ਜਮਵਾਲ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਜੇਕਰ ਸਹੀ ਉਮਰ ਵਿਚ ਇਹ ਟੀਕਾਕਰਨ ਕਰਵਾ ਲਿਆ ਜਾਵੇ ਤਾਂ ਇਸ ਕੈਂਸਰ ਦੇ ਖ਼ਤਰੇ ਨੂੰ ਲਗਪਗ 90 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ | ਡਾ: ਵਿਨੇ ਸਿੰਘ ਜਮਵਾਲ ਨੇ ਅਪੀਲ ਕੀਤੀ ਕਿ ਮਾਪੇ ਬਿਨਾਂ ਕਿਸੇ ਡਰ ਜਾਂ ਅਫ਼ਵਾਹ ਦੇ ਆਪਣੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ | ਇਹ ਵੈਕਸੀਨ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਚ ਮੁਫ਼ਤ ਉਪਲੱਬਧ ਕਰਵਾਈ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਮਹਿਲਾ ਉੱਦਮੀ ਪੁਰਸਕਾਰ ਪ੍ਰੋਗਰਾਮ ਕਰਵਾਇਆ
Ad Position 24