ਗੁਰਦਾਸਪੁਰ, 6 ਮਾਰਚ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨ ਐਸੋਸੀਏਸ਼ਨ ਦੇ ਮੰਡਲ ਗੁਰਦਾਸਪੁਰ ਦੇ ਸਹਾਇਕ ਸਕੱਤਰ ਤੇ ਸਰਕਲ ਗੁਰਦਾਸਪੁਰ ਦੇ ਪੈਨਸ਼ਨਰ ਐਸੋਸੀਏਸ਼ਨ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਤੇ ਚੇਅਰਮੈਨ ਪਾਵਰਕਾਮ ਤੋਂ ਪੈਨਸ਼ਨਰਾਂ ਦੀਆਂ ਮੰਗਾਂ ਮਨਵਾਉਣ ਅਤੇ 10 ਮਾਰਚ ਨੰੂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਮੋਹਾਲੀ ਵਿਖੇ ਧਰਨੇ ਵਿਚ ਸ਼ਾਮਿਲ ਹੋਣ ਲਈ ਪਾਵਰਕਾਮ ਅਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਹੰਗਾਮੀ ਮੀਟਿੰਗ 10 ਮਾਰਚ ਦਿਨ ਮੰਗਲਵਾਰ ਨੰੂ ਸਵੇਰੇ 10 ਵਜੇ 66 ਕੇ.ਵੀ ਬਿਜਲੀ ਘਰ ਪੁਰਾਣਾ ਸ਼ਾਲਾ ਵਿਖੇ ਬੁਲਾਈ ਗਈ ਹੈ | ਮੀਟਿੰਗ ਵਿਚ ਪੈਨਸ਼ਨਰਾਂ ਦੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤਾਂ ਜੋ ਮੰਡਲ ਕਮੇਟੀ ਗੁਰਦਾਸਪੁਰ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਇਆ ਜਾ ਸਕੇ |