ਧਾਰੀਵਾਲ, 6 ਮਾਰਚ (ਜੇਮਸ ਨਾਹਰ)-ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਸਥਿਤ ਓਮਾ ਸ਼ੰਕਰ ਗੁਪਤਾ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਨਾਲ ਆਲ ਇੰਡੀਆ ਘੱਟ ਗਿਣਤੀ ਤੇ ਦਲਿਤ ਸਾਂਝਾ ਫਰੰਟ ਦੇ ਕੌਮੀ ਪ੍ਰਧਾਨ ਤੇ ਟੂਰਿਜ਼ਮ ਵਿਭਾਗ ਦੇ ਸਾਬਕਾ ਡਾਇਰੈਕਟਰ ਅਤੇ ਮਸੀਹ ਆਗੂ ਵਾਰਿਸ ਮਸੀਹ ਰਹੀਮਾਬਾਦ ਵਲੋਂ ਵਿਸ਼ੇਸ਼ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਦਿਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਇਹ ਜਾਣਕਾਰੀ ਇੱਥੇ ਵਾਰਿਸ ਮਸੀਹ ਰਹੀਮਾਬਾਦ ਨੇ ਸਾਂਝੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਵਲੋਂ ਪਿੰਡਾਂ ਦੇ ਵਿਕਾਸ ਦੇ ਕੰਮਾਂ 'ਚ ਤੇ ਪੰਚਾਇਤਾਂ ਦੇ ਕੰਮਾਂ ਵਿਚ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਗੁਪਤਾ ਨਾਲ ਗੱਲਬਾਤ ਕੀਤੀ ਤੇ ਵਿਚਾਰ ਸਾਂਝੇ ਕੀਤੇ ਜਿਸ 'ਤੇ ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਕੰਮਕਾਜ ਤੇ ਪਿੰਡਾਂ ਦੇ ਵਿਕਾਸ ਦੇ ਕੰਮਾਂ 'ਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸੇ ਵੀ ਮੁਸ਼ਕਿਲ ਵੇਲੇ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ |