ਫ਼ਤਹਿਗੜ੍ਹ ਚੂੜੀਆਂ, 6 ਮਾਰਚ (ਐੱਮ.ਐੱਸ. ਫੁੱਲ)- ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਫ਼ਤਹਿਗੜ੍ਹ ਚੂੜੀਆਂ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਕੈਲੀਗ੍ਰਾਫ਼ੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ | ਜ਼ਿਕਰਯੋਗ ਹੈ ਕਿ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਲੜਕੀਆਂ ਗੁਰਦਾਸਪੁਰ ਦੇ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਕਰਵਾਏ ਮੁਕਾਬਲਿਆਂ 'ਚ ਫ਼ਤਹਿਗੜ੍ਹ ਚੂੜੀਆਂ ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਕੈਲੀਗ੍ਰਾਫ਼ੀ ਵਿਚ ਪਹਿਲਾ ਸਥਾਨ ਹਾਸਲ ਕੀਤਾ ਤੇ ਲੋਕ ਗੀਤ ਮੁਕਾਬਲੇ ਵਿਚ ਮਨਪ੍ਰੀਤ ਕੌਰ ਨੇ ਹੌਸਲਾ ਅਫਜ਼ਾਈ ਸਰਟੀਫਿਕੇਟ ਹਾਸਲ ਕੀਤਾ | ਪਿ੍ੰਸੀਪਲ ਡਾ. ਮਿ੍ਣਾਲ ਗੁਪਤਾ ਨੇ ਵਿਦਿਆਰਥਣਾ ਦੀ ਤਾਰੀਫ਼ ਕੀਤੀ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸੇ ਤਰ੍ਹਾਂ ਉਨ੍ਹਾਂ ਨੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਤਿੰਦਰ ਕੌਰ ਨੂੰ ਵੀ ਵਧਾਈ ਦਿੱਤੀ | ਉਨ੍ਹਾਂ ਪ੍ਰੋ. ਰਮਨਦੀਪ ਕੌਰ ਦੀ ਵੀ ਸ਼ਾਲਾਘਾ ਕੀਤੀ, ਕਿਉਂ ਜੋ ਉਹ ਇਸ ਮੁਕਾਬਲੇ ਦੌਰਾਨ ਵਿਦਿਆਰਥਣਾਂ ਦੇ ਨਾਲ ਹਾਜ਼ਰ ਸਨ |