26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਾਡਰਨ ਸੰਦੀਪਨੀ ਸਕੂਲ 'ਚ ਸਾਲਾਨਾ ਸਮਾਗਮ ਦੌਰਾਨ ਬੱਚਿਆਂ ਨੇ ਦਿਖਾਇਆ ਟੇਲੈਂਟ <br/>

Ad Position 21
No active advertisement
ਅਜੀਤ ਡੈਸਕ 07-03-2026
ਪਠਾਨਕੋਟ, 6 ਮਾਰਚ (ਸੁਮਿਤ)- ਮਾਡਰਨ ਸੰਦੀਪਨੀ ਸਕੂਲ ਵਿਚ ਪਿ੍ੰਸੀਪਲ ਨੀਰਜ ਮੋਹਨ ਪੁਰੀ ਦੀ ਪ੍ਰਧਾਨਗੀ ਹੇਠ ਸਾਲਾਨਾ ਚੜ੍ਹਾਈ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਪਵਨ ਮਹਾਜਨ ਤੇ ਸਲਿਲ ਮਹਾਜਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੌਰਾਨ ਉਨ੍ਹਾਂ ਨੇ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਨੰਨ੍ਹੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਉਨ੍ਹਾਂ ਦੀ ਪ੍ਰਸਤੁਤੀ ਦੀ ਭਰਪੂਰ ਸ਼ਲਾਘਾ ਕੀਤੀ | ਚੇਅਰਮੈਨ ਪਵਨ ਮਹਾਜਨ ਤੇ ਸਲਿਲ ਮਹਾਜਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਦਿਨ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਬਹੁਤ ਹੀ ਖ਼ੁਸ਼ੀ ਦਾ ਮੌਕਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਸਕੂਲ ਦੇ ਵਿਹੜੇ ਵਿਚ ਕਰਵਾਏ ਗਏ ਸਾਲਾਨਾ ਕਨਵੋਕੇਸ਼ਨ ਸਮਾਗਮ ਦੌਰਾਨ ਕਿੰਡਰਗਾਰਟਨ ਦੇ ਨੰਨ੍ਹੇ ਮੁੰਨੇ ਬੱਚੇ ਪਹਿਲੀ ਜਮਾਤ ਵਿਚ ਦਾਖ਼ਲ ਹੋਣ ਜਾ ਰਹੇ ਹਨ, ਜੋ ਉਨ੍ਹਾਂ ਦੀ ਸਿੱਖਿਆ ਦੇ ਸਫ਼ਰ ਦਾ ਮਹੱਤਵਪੂਰਨ ਪੜਾਅ ਹੈ | ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀ ਭੂਮਿਕਾ ਦੀ ਸਰਾਹਨਾ ਕੀਤੀ ਗਈ | ਸਮਾਗਮ ਦੌਰਾਨ ਬੱਚਿਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਨੰੂ 1000 ਰੁਪਏ ਕਦੋਂ ਮਿਲਣਗੇ- ਜੋਗਿੰਦਰ ਪਾਲ ਵਲੋਂ ਸਰਕਾਰ ਨੂੰ ਸਵਾਲ <br/> ਅਗਲੀ ਖ਼ਬਰ ਮੋਗਾ 'ਚ 14 ਨੂੰ ਹੋਵੇਗੀ ਭਾਜਪਾ ਦੀ ਮਹਾਂ ਰੈਲੀ, ਅਮਿਤ ਸ਼ਾਹ ਕਰਨਗੇ ਸੰਬੋਧਨ- ਸੁਰਿੰਦਰ ਸ਼ਿੰਦਾ <br/>
Ad Position 24