26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਹਿਲਾਵਾਂ ਨੰੂ 1000 ਰੁਪਏ ਕਦੋਂ ਮਿਲਣਗੇ- ਜੋਗਿੰਦਰ ਪਾਲ ਵਲੋਂ ਸਰਕਾਰ ਨੂੰ ਸਵਾਲ <br/>

Ad Position 21
No active advertisement
ਅਜੀਤ ਡੈਸਕ 07-03-2026
ਤਾਰਾਗੜ੍ਹ, 6 ਮਾਰਚ (ਸੋਹਨ ਲਾਲ)-ਮਹਿਲਾਵਾਂ ਨੰੂ 1000 ਰੁਪਏ ਕਦੋਂ ਮਿਲਣਗੇ ਦੇ ਮੁੱਦੇ ਹੇਠ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਰਾਜ ਸਰਕਾਰ 'ਤੇ ਤਿੱਖਾ ਵਾਰ ਕਰਦੇ ਹੋਏ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਦਿੱਲੀ ਸਰਕਾਰ ਬਣਦੇ ਹੀ ਹਰ ਮਹਿਲਾ ਨੰੂ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣ ਦਾ ਵਾਅਦਾ ਕੀਤਾ ਸੀ | ਇਸ ਲਈ ਆਪਣੇ ਵਲੰਟੀਅਰਾਂ ਵਲੋਂ ਫਾਰਮ ਵੀ ਭਰਵਾਏ ਗਏ ਸਨ | ਸਾਬਕਾ ਵਿਧਾਇਕ ਜੋਗਿੰਦਰ ਨੇ ਕਿਹਾ ਕਿ ਸਰਕਾਰ ਨੰੂ ਬਣੇ ਲਗਪਗ 4 ਸਾਲ ਬੀਤੇ ਚੁੱਕੇ ਹਨ ਪਰ ਅਜੇ ਤੱਕ ਮਹਿਲਾਵਾਂ ਨੰੂ ਇਹ 1000 ਰੁਪਏ ਨਹੀਂ ਮਿਲੇ | ਇਹ ਮਹਿਲਾਵਾਂ ਦੇ ਵਿਸ਼ਵਾਸ ਨਾਲ ਵੱਡਾ ਧੋਖਾ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਆਪਣਾ ਵਾਅਦਾ ਪੂਰਾ ਕਰੇ ਤੇ ਜਨਤਕ ਤੌਰ 'ਤੇ ਮੁਆਫ਼ੀ ਮੰਗੇ | ਜੋਗਿੰਦਰ ਪਾਲ ਨੇ ਕਿਹਾ ਕਿ ਦਿੱਲੀ ਮਾਡਲ ਨੰੂ ਦਿੱਲੀ ਦੀ ਜਨਤਾ ਪਹਿਲਾਂ ਹੀ ਨਕਾਰ ਚੁੱਕੀ ਹੈ ਤੇ ਪੰਜਾਬ ਵਿਚ ਵੀ ਇਸੇ ਤਰ੍ਹਾਂ ਦੀ ਸਥਿਤੀ ਬਣ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਹਾਲ ਹੀ ਵਿਚ ਕਿਸਾਨਾਂ ਨਾਲ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨੇ ਸੰਵਿਧਾਇਕ ਮਰਿਆਦਾਵਾਂ ਨੰੂ ਠੇਸ ਪਹੁੰਚਾਈ ਹੈ | ਉਨ੍ਹਾਂ ਇਹ ਵੀ ਕਿਹਾ ਕਿ ਝੂਠੇ ਚੋਣ ਐਲਾਨ ਪੱਤਰ ਜਾਰੀ ਕਰਨ ਵਾਲੀਆਂ ਪਾਰਟੀਆਂ ਖਿਲਾਫ਼ ਕਾਨੰੂਨ ਬਣਾਇਆ ਜਾਣਾ ਚਾਹੀਦਾ ਹੈ ਤੇ ਅਜਿਹੀਆਂ ਪਾਰਟੀਆਂ ਦੀ ਮਾਨਤਾ ਰੱਦ ਕੀਤੀ ਜਾਵੇ | ਅੰਤ ਵਿਚ ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਤੇ ਸੂਬੇ ਨੰੂ ਤਰੱਕੀ ਦੇ ਰਾਹ 'ਤੇ ਲੈ ਕੇ ਗਈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਨਤਾ ਆਮ ਆਦਮੀ ਪਾਰਟੀ ਤੇ ਭਾਜਪਾ ਨੰੂ ਕਰਾਰਾ ਜਵਾਬ ਦੇਵੇਗੀ ਤੇ ਪੰਜਾਬ ਵਿਚ ਫਿਰ ਤੋਂ ਇਕ ਵਾਰ ਕਾਂਗਰਸ ਦਾ ਤਿਰੰਗਾ ਲਹਿਰਾਏਗਾ |


Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਸਰਕਾਰੀ ਸਕੂਲ ਨੂੰ ਸਾਮਾਨ ਭੇਟ <br/> ਅਗਲੀ ਖ਼ਬਰ ਮਾਡਰਨ ਸੰਦੀਪਨੀ ਸਕੂਲ 'ਚ ਸਾਲਾਨਾ ਸਮਾਗਮ ਦੌਰਾਨ ਬੱਚਿਆਂ ਨੇ ਦਿਖਾਇਆ ਟੇਲੈਂਟ <br/>
Ad Position 24