ਸ਼ਾਹਪੁਰ ਕੰਢੀ, 6 ਮਾਰਚ (ਰਣਜੀਤ ਸਿੰਘ)- ਪੰਜਾਬ ਸਟੇਟ ਮਨਿਸਟੀਰੀਅਲ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਅਨੁਸਾਰ ਰਣਜੀਤ ਸਾਗਰ ਡੈਮ ਵਿਖੇ ਸਥਾਨਕ ਪ੍ਰਧਾਨ ਅਜੇ ਅਭਿਸ਼ੇਕ ਦੀ ਪ੍ਰਧਾਨਗੀ ਹੇਠ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਗੁਰਨਾਮ ਸਿੰਘ ਸੈਣੀ ਤੇ ਜਨਰਲ ਸਕੱਤਰ ਹਿਤੇਸ਼ ਸ਼ਰਮਾ ਨੇ ਕਿਹਾ ਸਰਕਾਰ ਮੰਗਾਂ ਲਾਗੂ ਨਹੀਂ ਕਰ ਰਹੀ ਜਿਸ ਦੇ ਰੋਸ ਵਜੋਂ ਸੂਬਾ ਪੱਧਰੀ ਸੱਦੇ 'ਤੇ 5, 6 ਮਾਰਚ ਨੰੂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ | ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 8 ਮਾਰਚ ਨੰੂ ਮੋਹਾਲੀ ਦੀ ਵਾਈ.ਪੀ.ਐਸ. ਚੌਕ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਇਸ ਮੌਕੇ ਯੁਗੇਸ਼ ਕੁਮਾਰ, ਹਰੀਸ਼ ਕੁਮਾਰ, ਯੁਗੇਸ਼ਵਰ ਸਲਾਰੀਆ, ਨਿਰਵੇਸ਼ ਡੋਗਰਾ, ਰਘੁਵੀਰ ਸਿੰਘ, ਰਵਿੰਦਰ ਸਿੰਘ, ਵਿਵੇਕ, ਉਪਸਨਾ, ਸੋਨੀਆ ਤੇ ਕ੍ਰਿਸ਼ਨਾ ਆਦਿ ਹਾਜ਼ਰ ਸਨ |