26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਐੱਸ.ਆਰ.ਬੀ. ਸਕੂਲ ਮੀਰਥਲ 'ਚ ਹੋਇਆ ਸਫਲਤਾ ਪੂਰਵਕ ਇਨਾਮ ਵੰਡ ਸਮਾਗਮ

Ad Position 21
No active advertisement
ਅਜੀਤ ਡੈਸਕ 07-03-2026
ਘਰੋਟਾ, 6 ਮਾਰਚ (ਸੰਜੀਵ ਗੁਪਤਾ)- ਐਸ.ਆਰ.ਬੀ. ਸਕੂਲ ਮੀਰਥਲ ਵਲੋਂ ਸਕੂਲ ਕੈਂਪਸ ਵਿਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਮੋਨਿਕਾ ਮਕੋਲ ਨੇ ਕੀਤੀ ਜਦਕਿ ਮੈਨੇਜਰ ਸੰਜੀਵ ਕਟਾਰੀਆ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ | ਇਸ ਮੌਕੇ ਬੋਲਦਿਆਂ ਮੈਨੇਜਰ ਸੰਜੀਵ ਕਟਾਰੀਆ ਨੇ ਕਿਹਾ ਕਿ ਹਰ ਬੱਚਾ ਪ੍ਰਤਿਭਾ ਨਾਲ ਭਰਪੂਰ ਹੁੰਦਾ ਹੈ ਤੇ ਉਸ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਮੰਚ ਦੀ ਬਹੁਤ ਜ਼ਰੂਰਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਸਿੱਖਿਆ ਦਾ ਬਹੁਤ ਵੱਡਾ ਮਹੱਤਵ ਹੈ ਅਤੇ ਵਿਦਿਆਰਥੀਆਂ ਨੂੰ ਸਿੱਖਿਆ 'ਤੇ ਖ਼ਾਸ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਪਹਿਲ ਦੇਣ ਤਾਂ ਜੀਵਨ ਵਿਚ ਉੱਚੇ ਮੁਕਾਮ ਹਾਸਲ ਕਰ ਸਕਦੇ ਹਨ | ਪਿ੍ੰਸੀਪਲ ਮੋਨਿਕਾ ਮਕੋਲ ਨੇ ਵੀ ਸਕੂਲ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਮਿਹਨਤ ਨਾਲ ਹੀ ਸਫਲਤਾ ਮਿਲਦੀ ਹੈ | ਸਮਾਗਮ ਦੌਰਾਨ ਪੜ੍ਹਾਈ ਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਰੋਲ ਨਗਰ ਵਿਖੇ ਗੁਰਮਤਿ ਸਮਾਗਮ 8 ਨੂੰ ਅਗਲੀ ਖ਼ਬਰ ਰਣਜੀਤ ਸਾਗਰ ਡੈਮ ਵਿਖੇ ਮੁਲਾਜ਼ਮਾਂ ਵਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ <br/>
Ad Position 24