ਪਠਾਨਕੋਟ, 6 ਮਾਰਚ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਰੋਲ ਨਗਰ ਨਗਰ ਵਿਖੇ 8 ਮਾਰਚ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਨਾਨਕ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਦਾਤਾਰ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ਤੇ ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਚਰਨ ਸਿੰਘ, ਪਿ੍ਤਪਾਲ ਸਿੰਘ, ਤਲਵਿੰਦਰ ਸਿੰਘ, ਗੁਰਦੀਪ ਸਿੰਘ ਬੈਂਸ, ਜਸਵਿੰਦਰ ਸਿੰਘ, ਮੈਨੇਜਰ ਸੋਹਨ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ ਤੇ ਇਕਬਾਲ ਸਿੰਘ ਆਦਿ ਹਾਜ਼ਰ ਸਨ |