26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬੋਲਣ ਤੇ ਸੁਣਨ ਤੋਂ ਅਸਮਰੱਥ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ੀ ਨੂੰ ਸੱਤ ਸਾਲ ਦੀ ਸਜ਼ਾ

Ad Position 21
No active advertisement
ਅਜੀਤ ਡੈਸਕ 07-03-2026
ਪਠਾਨਕੋਟ, 6 ਮਾਰਚ (ਸੰਧੂ)- ਇਕ ਮਹੱਤਵਪੂਰਨ ਫ਼ੈਸਲੇ ਵਿਚ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਪਠਾਨਕੋਟ ਨੇ ਬੋਲਣ ਤੇ ਸੁਣਨ ਤੋਂ ਅਸਮਰੱਥ ਨਾਬਾਲਗ ਲੜਕੀ ਨੂੰ ਅਗਵਾ ਕਰਨ ਅਤੇ ਕੱਪੜੇ ਉਤਾਰਨ ਦੇ ਦੋਸ਼ ਵਿਚ ਦੋਸ਼ੀ ਨੂੰ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ | ਇਹ ਫ਼ੈਸਲਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਏਕਤਾ ਉੱਪਲ ਨੇ ਸੁਣਾਇਆ | ਮੁਕੱਦਮੇ ਦੌਰਾਨ ਪੀੜਤਾ ਦਾ ਬਿਆਨ ਸੇਂਟ ਫਰਾਂਸਿਸ ਹੀਅਰਿੰਗ ਇਮਪੇਅਰਡ ਸਕੂਲ ਜੰਡਵਾਲ ਦੇ ਦੁਭਾਸ਼ੀਏ ਦੀ ਮਦਦ ਨਾਲ ਦਰਜ ਕੀਤਾ ਗਿਆ | ਅਦਾਲਤ ਨੇ ਸਾਰੇ ਸਬੂਤਾਂ ਤੇ ਗਵਾਹਾਂ 'ਤੇ ਵਿਚਾਰ ਕਰਨ ਤੋਂ ਬਾਅਦ ਆਪਣਾ ਫ਼ੈਸਲਾ ਸੁਣਾਇਆ | ਵਧੀਕ ਸਰਕਾਰੀ ਵਕੀਲ ਅਮਨ ਸ਼ਰਮਾ ਨੇ ਪ੍ਰਭਾਵਸ਼ਾਲੀ ਢੰਗ ਨਾਲ ਕੇਸ ਪੇਸ਼ ਕੀਤਾ | ਉਨ੍ਹਾਂ ਦਲੀਲ ਦਿੱਤੀ ਕਿ ਪੀੜਤਾ ਨੇ ਅਪਰਾਧਿਕ ਪ੍ਰਕਿਰਿਆ ਜ਼ਾਬਤਾ ਦੀ ਧਾਰਾ 164 ਤਹਿਤ ਆਪਣੇ ਬਿਆਨ 'ਚ ਦੋਸ਼ੀ ਦਾ ਨਾਮ ਲਿਆ ਸੀ ਤੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਦੋਸ਼ੀ ਨੇ ਉਸ ਨੰੂ ਅਗਵਾ ਕਰਨ ਤੇ ਕੱਪੜੇ ਉਤਾਰਨ ਦਾ ਅਪਰਾਧ ਕੀਤਾ ਹੈ | ਭਾਵੇਂ ਪੀੜਤ ਦੇ ਮਾਪਿਆਂ ਨੇ ਮੁਕੱਦਮੇ ਦੌਰਾਨ ਆਪਣੇ ਬਿਆਨ ਵਾਪਸ ਲੈ ਲਏ ਪਰ ਅਦਾਲਤ ਨੇ ਉਪਲੱਬਧ ਸਬੂਤਾਂ ਤੇ ਪੀੜਤ ਦੇ ਬਿਆਨ ਨੂੰ ਮਹੱਤਵਪੂਰਨ ਮੰਨਿਆ ਤੇ ਦੋਸ਼ੀ ਠਹਿਰਾਇਆ ਤੇ ਉਸ ਨੰੂ ਸਜ਼ਾ ਸੁਣਾਈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਆਦਰਸ਼ ਭਾਰਤੀ ਮਹਾਂਵਿਦਿਆਲਿਆ ਪਠਾਨਕੋਟ ਦਾ ਸਾਲਾਨਾ ਸੱਭਿਆਚਾਰਕ ਸਮਾਗਮ ਸਪਾਰਕ 2026 ਕਰਵਾਇਆ
Ad Position 24