ਬਟਾਲਾ, 7 ਮਾਰਚ (ਸਤਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 9 ਮਾਰਚ ਨੂੰ ਦਾਣਾ ਮੰਡੀ ਕਾਹਨੂੰਵਾਨ ਵਿਖੇ ਪਹੁੰਚਣਗੇ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਕਾਦੀਆਂ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ ਤੇ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ | ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ 9 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਦਾਣਾ ਮੰਡੀ ਕਾਹਨੂੰਵਾਨ ਪਹੁੰਚਣਗੇ ਜਿਸ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਐਡਵੋਕੇਟ ਸੇਖਵਾਂ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਮੌਜਪੁਰ, ਬੁੱਢਾ ਬਾਲਾ ਆਦਿ ਪਿੰਡਾਂ ਵਿਚ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਦੇ ਚੱਲਦਿਆਂ ਕਾਦੀਆਂ ਵਿਧਾਨ ਸਭਾ ਹਲਕਾ ਵਿਖੇ ਵਿਕਾਸ ਕੰਮਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ ਪੰਜਾਬ ਵਲੋਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਤੇ ਕਾਹਨੂੰਵਾਨ ਦਾਣਾ ਮੰਡੀ ਵਿਖੇ ਹੀ ਇਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ |
ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਦਾਣਾ ਮੰਡੀ ਕਾਹਨੂੰਵਾਨ ਵਿਖੇ ਪਹੁੰਚਣਗੇ : ਐਡਵੋਕੇਟ ਜਗਰੂਪ ਸਿੰਘ ਸੇਖਵਾਂ <br/>
ਅਜੀਤ ਡੈਸਕ
08-03-2026