05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਕੀਤਾ ਸੰਗਤਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 08-03-2026
ਡੇਰਾ ਬਾਬਾ ਨਾਨਕ, 7 ਮਾਰਚ (ਹੀਰਾ ਸਿੰਘ ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ ਅੱਜ ਚੌਥੇ ਦਿਨ ਵੀ ਭਾਰੀ ਰੌਣਕਾਂ ਵੇਖਣ ਨੂੰ ਮਿਲੀਆਂ | ਇਸ ਮੌਕੇ ਸ਼੍ਰੀ ਚੋਲਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਪੱਖੋਕੇ ਟਾਹਲੀ ਸਾਹਿਬ ਤੇ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਚੰਦੂਨੰਗਲ ਵਿਖੇ ਪਹੁੰਚ ਕੇ ਸੰਗਤਾਂ ਨਤਮਸਤਕ ਹੋਈਆਂ ਤੇ ਗੁਰੂ ਘਰ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਅੱਜ ਚੌਥੇ ਦਿਨ ਵੀ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਨੇ ਪਹੁੰਚ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕੀਤੇ ਹਨ | ਉਨ੍ਹਾਂ ਕਿਹਾ ਕਿ ਅਸੀਂ ਦੇਸ਼-ਵਿਦੇਸ਼ਾਂ ਤੋਂ ਦਰਸ਼ਨ ਕਰਨ ਲਈ ਪੁੱਜੀਆਂ ਸਮੁੱਚੀਆਂ ਸੰਗਤਾਂ ਦਾ ਜੀ ਆਇਆਂ ਕਹਿੰਦਿਆਂ ਧੰਨਵਾਦ ਕਰਦੇ ਹਾਂ | ਉਨ੍ਹਾਂ ਕਿਹਾ ਕਿ ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਮੌਕੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਪਿਛਲੇ ਕਰੀਬ ਇਕ ਮਹੀਨੇ ਤੋਂ ਜਿੱਥੇ ਆਪੋ-ਆਪਣੇ ਪਿੰਡਾਂ ਦੇ ਅੱਡਿਆਂ 'ਤੇ ਅਖੰਡ ਪਾਠ ਆਰੰਭ ਕੀਤੇ ਗਏ ਸਨ ਉੱਥੇ ਹੀ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਮੌਕੇ ਪੁੱਜਣ ਵਾਲੀਆਂ ਸੰਗਤਾਂ ਲਈ ਵੀ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਅਸੀਂ ਸਮੁੱਚੀਆਂ ਇਲਾਕੇ ਦੀਆਂ ਸੰਗਤਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹਾਂ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਲੈਬੋਰਟਰੀ ਦੇ ਬਾਹਰ ਚੱਲੀ ਗੋਲੀ, ਪੁਲਿਸ ਜਾਂਚ 'ਚ ਲੱਗੀ ਅਗਲੀ ਖ਼ਬਰ ਰੈਂਕਰਜ਼ ਦੀ ਵਿਦਿਆਰਥਣ ਦੀ ਨੈਸ਼ਨਲ ਲਈ ਚੋਣ, ਗੁਰਤਾਨਿਸ਼ ਨੇ ਜਿੱਤਿਆ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ 'ਚ ਸੋਨ ਤਗਮ...
Ad Position 24
No active advertisement