06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿਸ਼ਵ ਪੱਧਰ 'ਤੇ ਮਹਿਲਾਵਾਂ ਨੇ ਆਪਣੀ ਸ਼ਕਤੀ ਦਾ ਲੋਹਾ ਮਨਵਾਇਆ : ਰਾਜਬੀਰ ਕੌਰ ਕਲਸੀ

Ad Position 21
No active advertisement
ਅਜੀਤ ਡੈਸਕ 08-03-2026
ਬਟਾਲਾ, 7 ਮਾਰਚ (ਸਤਿੰਦਰ ਸਿੰਘ)- ਰਾਜਬੀਰ ਕੌਰ ਕਲਸੀ ਪਤਨੀ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਉਸਮਾਨਪੁਰ ਸਿਟੀ ਬਟਾਲਾ ਵਿਖੇ 'ਅੰਤਰਰਾਸ਼ਟਰੀ ਮਹਿਲਾ ਦਿਵਸ ਅਤੇ ਹੋਲੀ ਨੂੰ ਸਮਰਪਿਤ ਸਮਾਗਮ ਯਾਦਗਾਰੀ ਹੋ ਨਿਬੜਿਆ | ਇਸ ਮੌਕੇ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਅੱਜ ਵੀ ਵਿਸ਼ਵ ਪੱਧਰ 'ਤੇ ਮਹਿਲਾਵਾਂ ਨੇ ਆਪਣੀ ਸ਼ਕਤੀ ਦਾ ਲੋਹਾ ਮਨਵਾਇਆ ਹੈ ਤੇ ਧੀਆਂ ਹਰ ਖੇਤਰ ਵਿਚ ਅੱਗੇ ਵਧ ਰਹੀਆਂ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੇ ਪੱਧਰ 'ਤੇ ਮਹਿਲਾ ਸਸ਼ਕਤੀਕਰਨ ਦੇ ਸਫਲ ਉਪਰਾਲੇ ਹੋ ਰਹੇ ਹਨ ਅਤੇ ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਆਰਥਿਕ ਪੱਧਰ 'ਤੇ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚਲਦਿਆਂ ਸੈਲਫ ਹੈਲਪ ਗਰੁੱਪ ਰਾਹੀ ਔਰਤਾਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ | ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਖੁਦ ਦਾ ਕਾਰੋਬਾਰ ਕਰਨ ਤੇ ਆਪਣੀ ਪਹਿਚਾਣ ਬਣਾਉਣ | ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਪੂਰੀ ਸਹਾਇਤਾ ਕੀਤੀ ਜਾ ਰਹੀ ਹੈ | ਸ੍ਰੀਮਤੀ ਕਲਸੀ ਨੇ ਕਿਹਾ ਕਿ ਨਾਰੀ ਤੋਂ ਬਿਨਾਂ ਸਮਾਜ ਦੀ ਕਲਪਨਾ ਕਰਨਾ ਸੰਭਵ ਨਹੀਂ ਹੈ | ਅੱਜ ਦੇ ਯੁੱਗ ਵਿਚ ਲੜਕੀਆਂ, ਲੜਕਿਆਂ ਤੋਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ | ਹਰ ਵਾਰ ਮੌਕਾ ਮਿਲਣ 'ਤੇ ਵਿਸ਼ਵ ਪੱਧਰ 'ਤੇ ਲੜਕੀਆਂ ਨੇ ਨਾਮਣਾ ਖੱਟਿਆ ਹੈ, ਜਿਵੇਂ ਕਿ ਮਦਰ ਟਰੇਸਾ, ਸੁਨੀਤਾ ਵਿਲੀਅਮ, ਕਲਪਨਾ ਚਾਵਲਾ, ਪੀ.ਟੀ. ਊਸ਼ਾ, ਕਿਰਨ ਬੇਦੀ ਤੇ ਪੀ.ਵੀ. ਸਿੰਧੂ ਵਰਗੀਆਂ ਹਜ਼ਾਰਾਂ ਮਹਿਲਾਵਾਂ ਇਸ ਗੱਲ ਦੀ ਮਿਸਾਲ ਹਨ | ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਲੜਕੀਆਂ ਨੂੰ ਵੀ ਲੜਕਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ ਅਤੇ ਉੱਚ ਵਿੱਦਿਆ ਸਹਿਤ ਚੰਗਾ ਪਾਲਣ-ਪੋਸ਼ਣ ਅਤੇ ਜ਼ਿੰਦਗੀ ਵਿਚ ਅੱਗੇ ਵਧਣ ਲਈ ਹਰ ਮੌਕਾ ਦੇਣਾ ਚਾਹੀਦਾ ਹੈ | ਸ੍ਰੀਮਤੀ ਕਲਸੀ ਨੇ ਕਿਹਾ ਕਿ ਤਿਓਹਾਰ ਸਾਡੀ ਵਿਰਾਸਤ ਤੇ ਸੱਭਿਆਚਾਰ ਦਾ ਪ੍ਰਤੀਕ ਹਨ ਅਤੇ ਤਿਓਹਾਰ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ | ਉਨ੍ਹਾਂ ਸਾਰਿਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਉੱਘੀ ਗਾਇਕਾ ਚੰਨ ਕੌਰ ਨੇ ਆਪਣੀ ਗਾਇਕੀ ਨਾਲ ਖੂਬਸੂਰਤ ਪੇਸ਼ਕਾਰੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦਾ ਸਾਲਾਨਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ੍ਰੀ ਚੋਲਾ ਸਾਹਿਬ ਦੇ ਜੋੜ ਮੇਲੇ ਨੂੰ ੰ ਸਮਰਪਿਤ 10 ਰੋਜ਼ਾ ਸਮਾਗਮ ਕਰਵਾਏ <br/>
Ad Position 24
No active advertisement