06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਖੋਖਰ ਫੌਜੀਆਂ ਵਿਖੇ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅੱਜ

Ad Position 21
No active advertisement
ਅਜੀਤ ਡੈਸਕ 08-03-2026
ਵਡਾਲਾ ਗ੍ਰੰਥੀਆਂ, 7 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)- ਸ਼ੇਰੇ ਪੰਜਾਬ ਸਪੋਰਟਸ ਐਂਡ ਵੈਲਫੇਅਰ ਕਲੱਬ ਖੋਖਰ ਫੌਜੀਆਂ ਵਲੋਂ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਬਹੁਤ ਹੀ ਜੋਸ਼ੋ-ਖਰੋਸ਼ ਨਾਲ ਜਾਰੀ ਹੈ | ਟੂਰਨਾਮੈਂਟ ਦਾ ਉਦਘਾਟਨ ਪਿੰਡ ਦੇ ਸਰਪੰਚ ਗੁਰਪ੍ਰੀਤ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਐਸ.ਐਚ.ਓ. ਸਦਰ ਬਟਾਲਾ ਬਿਕਰਮਜੀਤ ਸਿੰਘ ਤੇ ਚੌਂਕੀ ਇੰਚਾਰਜ ਬਲਦੇਵ ਸਿੰਘ ਘੁੰਮਣ ਵੀ ਹਾਜ਼ਰ ਹੋਏ | ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ | ਇਸ ਮੌਕੇ ਕੋਚ ਮਹਿੰਦਰਜੀਤ ਸਿੰਘ ਬੋਪਾਰਾਏ (ਆਰ.ਸੀ.ਐਫ.), ਹਰਭੁਪਿੰਦਰਜੀਤ ਸਿੰਘ ਕੈਨੇਡਾ, ਮਾਸਟਰ ਹਰਭਜਨ ਸਿੰਘ ਅੰਤਰਰਾਸ਼ਟਰੀ ਭੰਗੜਾ ਕੋਚ, ਸੂਬੇਦਾਰ ਅਵਤਾਰ ਸਿੰਘ, ਸਾਬਕਾ ਸਰਪੰਚ ਸੁਰਿੰਦਰ ਸਿੰਘ ਰੰਧਾਵਾ, ਮਾਸਟਰ ਉਂਕਾਰ ਸਿੰਘ, ਬਖਸ਼ੀਸ਼ ਸਿੰਘ ਹੁੰਦਲ, ਹਰਪ੍ਰੀਤ ਸਿੰਘ ਦੁਬਈ, ਜਸਬੀਰ ਸਿੰਘ ਦਿਓ, ਅਮਰੀਕ ਸਿੰਘ ਝੁੰਨ, ਕੁਲਦੀਪ ਸਿੰਘ ਝੁੰਨ ਅਤੇ ਕਲੱਬ ਦੇ ਪ੍ਰਧਾਨ ਸਿਮਰਨਜੀਤ ਸਿੰਘ ਸਮੇਤ ਪਰਮਜੀਤ ਸਿੰਘ, ਪਲਵਿੰਦਰ ਸਿੰਘ, ਹਰਸ਼ਰਨ ਸਿੰਘ ਗੋਨੀ, ਕਰਮਬੀਰ ਸਿੰਘ, ਮਨਜੀਤ ਸਿੰਘ ਕਾਕੂ, ਜਸਬੀਰ ਸਿੰਘ, ਅਨਿਲ ਕੁਮਾਰ, ਬਿਕਰਮਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪਲਵਿੰਦਰ ਸਿੰਘ ਅਠਵਾਲ ਤੇ ਰਣਬੀਰ ਸਿੰਘ ਆਦਿ ਹਾਜ਼ਰ ਸਨ | 4 ਰੋਜ਼ਾ ਇਸ ਟੂਰਨਾਮੈਂਟ ਵਿਚ 9-ਸਾਈਡਰ ਜੂਨੀਅਰ ਅਤੇ ਸੀਨੀਅਰ ਵਰਗ ਦੀਆਂ ਟੀਮਾਂ ਵਿਚਕਾਰ ਰੋਮਾਂਚਕ ਫਾਈਨਲ ਮੁਕਾਬਲੇ ਤੇ ਇਨਾਮ ਵੰਡ ਸਮਾਗਮ 8 ਮਾਰਚ ਨੂੰ ਕਰਵਾਇਆ ਜਾਵੇਗਾ | ਟੂਰਨਾਮੈਂਟ ਦੇ ਆਖਰੀ ਦਿਨ ਮਹਿਲਾ ਦਿਵਸ ਮੌਕੇ ਲੜਕੀਆਂ ਦਾ ਵਿਸ਼ੇਸ਼ ਸ਼ੋਅ ਮੈਚ ਤੇ ਬੱਚਿਆਂ ਲਈ 100 ਮੀਟਰ ਦੌੜਾਂ ਵੀ ਲਗਾਈਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਬਲਾਕ ਪੱਧਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਮੀਟਿੰਗ ਦੌਰਾਨ ਲਏ ਅਹਿਮ ਫ਼ੈਸਲੇ
Ad Position 24
No active advertisement