ਘੁਮਾਣ, 7 ਮਾਰਚ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਨਾਮੀ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਨਵੇਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਇਕ ਓਰੀਏਾਟੇਸ਼ਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਮਨਦੀਪ ਕੌਰ ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਸਕੂਲ ਦਾ ਉਦੇਸ਼ ਬੱਚਿਆਂ ਦੇ ਬੌਧਿਕ, ਨੈਤਿਕ ਤੇ ਸਮਾਜਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਉਨ੍ਹਾਂ ਨੂੰ ਉੱਚ ਦਰਜੇ ਦੀ ਸਿੱਖਿਆ ਪ੍ਰਦਾਨ ਕਰਨਾ ਹੈ | ਪਿ੍ੰਸੀਪਲ ਡਾ. ਮਨਦੀਪ ਕੌਰ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਸਿੱਖਿਆ ਪ੍ਰਣਾਲੀ, ਨਿਯਮਾਂ ਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਦੀ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਸਹਿਯੋਗੀ ਗਤੀਵਿਧੀਆਂ ਵਿਚ ਵੀ ਅੱਗੇ ਵਧ ਸਕਣ | ਪਿ੍ੰਸੀਪਲ ਨੇ ਮਾਪਿਆਂ ਨੂੰ ਸਕੂਲ ਨਾਲ ਮਿਲ ਕੇ ਬੱਚਿਆਂ ਦੇ ਉੱਜਲੇ ਭਵਿੱਖ ਲਈ ਕੰਮ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸਕੂਲ ਅਧਿਆਪਕਾਂ ਨੇ ਵੀ ਮਾਪਿਆਂ ਨੂੰ ਸਕੂਲ ਦੇ ਨਿਯਮਾਂ, ਸਿਲੇਬਸ ਤੇ ਸਹਿਯੋਗੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਅੰਤ ਵਿਚ ਨਵੇਂ ਵਿਦਿਆਰਥੀਆਂ ਦਾ ਸਕੂਲ ਪਰਿਵਾਰ ਵਿਚ ਤਹਿ ਦਿਲੋਂ ਸਵਾਗਤ ਕੀਤਾ ਗਿਆ |