06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕਿਰਤੀ ਕਿਸਾਨ ਯੂਨੀਅਨ ਵਲੋਂ ਕੱਲ੍ਹ ਦੇ ਧਰਨੇ ਦੀ ਤਿਆਰੀ ਸੰਬੰਧੀ ਪਿੰਡਾਂ 'ਚ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 08-03-2026
ਗੁਰਦਾਸਪੁਰ, 7 ਮਾਰਚ (ਚੱਕਰਾਜਾ)- ਰਣਜੀਤ ਸਿੰਘ ਆਦੀਆਂ ਝੂਠਾ ਪੁਲਿਸ ਮੁਕਾਬਲਾ ਵਿਰੋਧੀ ਐਕਸ਼ਨ ਕਮੇਟੀ ਵਲੋਂ 9 ਮਾਰਚ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਸਬੰਧੀ ਕਿਰਤੀ ਕਿਸਾਨ ਯੂਨੀਅਨ ਵਲੋਂ ਨੌਸ਼ਹਿਰਾ ਗਾਹਲੜੀ ਵਿਖੇ ਮੀਟਿੰਗ ਕਰਕੇੇ ਵੱਡੀ ਗਿਣਤੀ 'ਚ ਸ਼ਮੂਲੀਅਤ ਦਾ ਐਲਾਨ ਕੀਤਾ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ ਅਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਪੁਲਿਸ ਰਾਜ ਵਿਚ ਬਦਲ ਰਹੀ ਹੈ ਅਤੇ ਸੂਬੇ 'ਚ ਸੰਘ ਦੀ ਟੀਮ ਵਜੋਂ ਵਿਚਰ ਰਹੀ ਹੈ | ਅੱਜ ਪੰਜਾਬ ਦੇ ਹਾਲਾਤ ਉੱਤਰ ਪ੍ਰਦੇਸ਼ ਨਾਲੋਂ ਵੱਖਰੇ ਨਹੀਂ ਹਨ, ਇੱਥੇ ਵੀ ਹਰ ਰੋਜ਼ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ ਤੇ ਲੋਕਾਂ ਦੇ ਘਰਾਂ ਉੱਪਰ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡ ਆਦੀਆਂ ਦੇ ਨੌਜਵਾਨ ਰਣਜੀਤ ਸਿੰਘ ਦਾ ਝੂਠਾ ਪੁਲਿਸ ਮੁਕਾਬਲਾ ਬਣਾਉਣਾ ਇਹ ਦਰਸਾਉਂਦਾ ਹੈ ਕਿ ਪੁਲਿਸ ਅਦਾਲਤਾਂ ਤੋਂ ਉੱਪਰ ਹੈ, ਪੁਲਿਸ ਵਿਭਾਗ ਨੂੰ ਇਹ ਸਾਰੀ ਖੁੱਲ ਪੰਜਾਬ ਸਰਕਾਰ ਦੇ ਰਹੀ ਹੈ | ਆਗੂਆਂ ਕਿਹਾ ਕਿ ਭਾਵੇਂ ਇਸ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਮੋਟੋ ਲੈ ਕੇ ਮਾਮਲੇ ਨੂੰ ਆਪਣੇ ਅਧੀਨ ਲੈ ਲਿਆ ਹੈ ਪਰ ਐਕਸ਼ਨ ਕਮੇਟੀ ਪੁਲਿਸ ਮੁਲਾਜ਼ਮਾਂ 'ਤੇ ਕਤਲ ਦਾ ਪਰਚਾ ਦਰਜ ਕਰਵਾਉਣ ਤੱਕ ਸੰਘਰਸ਼ ਕਰੇਗੀ | ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ 9 ਮਾਰਚ ਨੂੰ ਵੱਡੀ ਗਿਣਤੀ 'ਚ ਕਿਸਾਨ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਧਰਨੇ ਦਾ ਹਿੱਸਾ ਬਣਨਗੇ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨਗੇ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ, ਪਰਿਵਾਰ ਤੇ ਐਕਸ਼ਨ ਕਮੇਟੀ ਦੇ ਆਗੂਆਂ 'ਤੇ ਦਬਾਅ ਪਾਉਣ ਦੀ ਬਜਾਏ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰੇ ਤਾਂ ਜੋ ਪਰਿਵਾਰ ਨੂੰ ਇਨਸਾਫ਼ ਦੇਣਾ ਯਕੀਨੀ ਬਣਾਇਆ ਜਾ ਸਕੇ | ਇਸ ਮੌਕੇ ਲਖਵਿੰਦਰ ਸਿੰਘ ਲੱਖਾ, ਜਸਵਿੰਦਰ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ |


ਮੀਟਿੰਗ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਆਗੂ | ਤਸਵੀਰ: ਚੱਕਰਾਜਾ


Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਏ.ਟੀ.ਐਮ 'ਚ ਪੈਸੇ ਨਾ ਮਿਲਣ ਕਾਰਨ ਖਪਤਕਾਰ ਪ੍ਰੇਸ਼ਾਨ
Ad Position 24
No active advertisement