07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ 'ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-03-2026
ਬਟਾਲਾ, 7 ਮਾਰਚ (ਸਤਿੰਦਰ ਸਿੰਘ)- ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਤੇ ਸ਼੍ਰੀਮਤੀ ਦੀਪਤੀ ਕਾਂਡਾ ਪ੍ਰੋਗਰਾਮ ਕੋਆਰਡੀਨੇਟਰ ਦੇ ਸਹਿਯੋਗ ਨਾਲ ਫਾਈਨ ਆਰਟਸ ਵਿਭਾਗ ਵਲੋਂ ਕਾਲਜ ਵਿਚ ਫਲਾਵਰ ਆਨ ਫੈਬਰਿਕ ਵਿਸ਼ੇ ਦੇ ਅੰਤਰਗਤ ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਮਨਾਇਆ ਗਿਆ ਜਿਸ ਵਿਚ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਆਰਟਸ ਅਤੇ ਫਾਈਨ ਆਰਟਸ ਦੀਆਂ ਵਿਦਿਆਰਥਣਾਂ ਵਲੋਂ ਉਪਰੋਕਤ ਵਿਸ਼ੇ ਨਾਲ ਸੰਬੰਧਿਤ ਮਾਡਲਿੰਗ ਕੀਤੀ ਗਈ | ਕਾਲਜ ਪਿ੍ੰਸੀਪਲ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਅਧਿਕਾਰਾਂ ਦਾ ਸਦਉਪਯੋਗ ਕਰਨਾ ਚਾਹੀਦਾ ਹੈ ਤੇ ਸਮਾਜ ਨੂੰ ਉਨ੍ਹਾਂ ਪ੍ਰਤੀ ਸੋਚ ਬਦਲਣ ਲਈ ਮਜਬੂਰ ਕਰ ਦੇਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ | ਪ੍ਰਤੀਯੋਗਤਾ ਵਿਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਇਨਾਮ ਤੇ ਸਰਟੀਫਿਕੇਟ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੀਮਤੀ ਦੀਪਤੀ ਕਾਂਡਾ ਨੇ ਆਏ ਮਹਿਮਾਨਾਂ ਨੂੰ ਧੰਨਵਾਦੀ ਸ਼ਬਦ ਕਹੇ | ਇਸ ਮੌਕੇ ਸ਼੍ਰੀਮਤੀ ਸਿੰਮੀ ਸ਼ਰਮਾ, ਉਦੇਸ਼ ਕਮਾਰੀ, ਡਾ. ਹਰਦੀਪ ਕੌਰ, ਸਿਮਰਨਜੀਤ ਕੌਰ, ਡਾ. ਪੂਨਮ ਰਾਣੀ, ਮਨਦੀਪ ਕੌਰ, ਕੁਲਵਿੰਦਰ ਕੌਰ, ਰੂਪਾਲੀ ਅਗਰਵਾਲ ਅਤੇ ਨਵਨੀਤ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਨੇਜਰ ਸਤਨਾਮ ਸਿੰਘ ਗੋਸਲ ਵਲੋਂ ਜੋੜ ਮੇਲੇ ਦੌਰਾਨ ਕੀਤੇ ਪ੍ਰਬੰਧਾਂ ਲਈ ਸਿਵਲ ਪ੍ਰਸ਼ਾਸਨ ਤੇ ਸਮਾਜਸੇਵੀ ਸੰਸਥਾਵਾਂ ਦਾ ਧ... ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ
Ad Position 24
No active advertisement