07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਉਡਾਣ ਐਜੂਕੇਸ਼ਨ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਕ ਲੱਖ ਦੀ ਸਕਾਲਰਸ਼ਿਪ ਭੇਟ

Ad Position 21
No active advertisement
ਅਜੀਤ ਡੈਸਕ 08-03-2026
ਪਠਾਨਕੋਟ, 7 ਮਾਰਚ (ਸੰਧੂ)- ਉਡਾਣ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਸ਼ਿਆਮ ਚੱਡਾ ਦੀ ਪ੍ਰਧਾਨਗੀ ਹੇਠ ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂ ਵਿਦਿਆਲਿਆ ਵਿਖੇ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਉਡਾਣ ਸੰਸਥਾ ਦੇ ਮੁੱਖ ਸਰਪ੍ਰਸਤ ਗੁਰਦੀਪ ਸਿੰਘ ਅਰੋੜਾ ਮੁੱਖ ਮਹਿਮਾਨ ਵਜੋਂ ਅਤੇ ਜ਼ਿਲ੍ਹਾ ਰੁਜ਼ਗਾਰ ਅਧਿਕਾਰੀ ਤੇਜਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਪ੍ਰੋਗਰਾਮ ਵਿਚ ਸੁਸਾਇਟੀ ਵਲੋਂ 20 ਹੋਣਹਾਰ ਵਿਦਿਆਰਥੀਆਂ ਨੂੰ ਪੰਜ-ਪੰਜ ਹਜ਼ਾਰ ਪ੍ਰਤੀ ਵਿਦਿਆਰਥੀ ਕੁੱਲ ਇਕ ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਰੁਜ਼ਗਾਰ ਅਫ਼ਸਰ ਤੇਜਵਿੰਦਰ ਸਿੰਘ ਨੇ ਕਿਹਾ ਕਿ ਜੋ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿਚ ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਹਨ, ਉਨ੍ਹਾਂ ਨੂੰ ਸਰਕਾਰ ਵਲੋਂ ਚਲਾਏ ਜਾ ਰਹੇ ਕੋਚਿੰਗ ਸੈਂਟਰਾਂ ਦਾ ਲਾਭ ਲੈਣਾ ਚਾਹੀਦਾ ਹੈ | ਪ੍ਰਧਾਨ ਸ਼ਿਆਮ ਚੱਢਾ ਨੇ ਦੱਸਿਆ ਕਿ ਕੋਵਿਡ 19 ਦੇ ਸਮੇਂ ਤੋਂ ਹੁਣ ਤੱਕ ਸੁਸਾਇਟੀ ਵਲੋਂ 7 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦੀ ਵਜ਼ੀਫ਼ਾ ਰਾਸ਼ੀ ਭੇਟ ਕੀਤੀ ਜਾ ਚੁੱਕੀ ਹੈ | ਸੰਸਥਾ ਵਲੋਂ ਦਿੱਤੀ ਗਈ ਵਜ਼ੀਫ਼ਾ ਰਾਸ਼ੀ ਤਹਿਤ ਇਕ ਵਿਦਿਆਰਥਣ ਨੇ ਯੂਨੀਵਰਸਿਟੀ ਵਿਚ ਦੂਜਾ ਰੈਂਕ ਤੇ ਪਠਾਨਕੋਟ ਵਿਚ ਪਹਿਲਾ ਰੈਂਕ ਪ੍ਰਾਪਤ ਕੀਤਾ | ਪਿ੍ੰਸੀਪਲ ਡਾ: ਸ਼ੋਭਾ ਪਰਾਸ਼ਰ ਨੇ ਸੰਸਥਾ ਦੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਵਿਜੇ ਸ਼ਰਮਾ, ਸਕੱਤਰ ਊਸ਼ਾ ਚੱਡਾ, ਰਣਜੀਤ ਸਿੰਘ, ਦਿਨਕਰ ਭਾਮਰੀ, ਪੀ.ਆਰ ਪਾਸੀ, ਮਨੋਜ ਗੁਪਤਾ, ਰਵਿੰਦਰ ਗੁਪਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬੇ 'ਚ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ-ਸਾਬਕਾ ਵਿਧਾਇਕ ਜੋਗਿੰਦਰਪਾਲ ਅਗਲੀ ਖ਼ਬਰ ਦ ਲਰਨਿੰਗ ਫੀਲਡਜ਼ ਏ ਗਲੋਬਲ ਸਕੂਲ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ
Ad Position 24
No active advertisement