07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਰੋਸ ਜ਼ਾਹਿਰ

Ad Position 21
No active advertisement
ਅਜੀਤ ਡੈਸਕ 08-03-2026
ਪਠਾਨਕੋਟ, 7 ਮਾਰਚ (ਸੰਧੂ)- ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ, ਦਿਹਾਤੀ ਮੰਡਲ ਪਠਾਨਕੋਟ ਅਤੇ ਸਥਾਨਿਕ ਇੰਜੀਨੀਅਰ ਮੰਡਲ ਮਲਿਕਪੁਰ ਨਾਲ ਸੰਬੰਧਿਤ ਪੈਨਸ਼ਨਰਜ਼ ਦੀ ਮੀਟਿੰਗ ਹੰਸਰਾਜ ਸਿੰਘ ਅਤੇ ਸੁਰਜੀਤ ਸਿੰਘ ਬੜੋਈ ਦੀ ਪ੍ਰਧਾਨਗੀ ਹੇਠ ਸਥਾਨਿਕ ਪਾਵਰਕਾਮ ਕੰਪਲੈਕਸ ਵਿਖੇ ਹੋਈ ਜਿਸ ਵਿਚ ਮਜ਼ਦੂਰ, ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਆਗੂ ਕਾਮਰੇਡ ਬਿਕਰਮਜੀਤ ਵੀ ਸ਼ਾਮਿਲ ਹੋਏ | ਮੀਟਿੰਗ ਵਿਚ ਪੈਨਸ਼ਨਰਾਂ ਦੇ ਮਸਲਿਆਂ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ | ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਲੋਂ ਕਿਸੇ ਵੀ ਵਰਗ ਦੀਆਂ ਮੰਗਾਂ ਦਾ ਨਿਪਟਾਰਾ ਨਾ ਕਰਨ ਕਰਕੇ ਰੋਸ ਪ੍ਰਗਟ ਕੀਤਾ ਗਿਆ ਤੇ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਉਲੀਕੇ ਪ੍ਰੋਗਰਾਮ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਜਿਸ ਵਿਚ 8 ਮਾਰਚ ਤੋਂ 11 ਮਾਰਚ ਤੱਕ ਹਰ ਰੋਜ਼ ਪੰਜਾਬ ਦੇ ਹਰ ਵਰਗ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਆਪਣੀਆਂ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨਗੇ | ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ 10 ਮਾਰਚ ਨੂੰ ਮੈਕਸ ਹਸਪਤਾਲ ਮੁਹਾਲੀ ਤੋਂ ਮਾਰਚ ਸ਼ੁਰੂ ਕਰੇਗੀ | ਇਸ ਮੌਕੇ ਵਿਜੇ ਸ਼ਰਮਾ, ਰਣਬੀਰ ਸਿੰਘ, ਬੋਧਰਾਜ, ਗਿਆਨ ਸਿੰਘ, ਨਸੀਬ ਸਿੰਘ, ਚੂਨੀ ਲਾਲ, ਅਮਰ ਨਾਥ ਨੇ ਸੰਬੋਧਨ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਅਸਲ੍ਹੇ ਸਮੇਤ ਇਕ ਕਾਬੂ ਅਗਲੀ ਖ਼ਬਰ ਸਕਾਰਪੀਓ ਗੱਡੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇਕ ਨੌਜਵਾਨ ਦੀ ਮੌਤ
Ad Position 24