ਪਠਾਨਕੋਟ, 7 ਮਾਰਚ (ਸੁਮਿਤ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸ਼ੈਲੀ ਰੋਡ ਸਥਿਤ ਦੀਨ ਦਿਆਲ ਆਡੀਟੋਰੀਅਮ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਵਿੱਚ ਹਲਕਾ ਇੰਚਾਰਜ ਵਿਭੂਤੀ ਸ਼ਰਮਾ, ਮਾਝਾ ਜ਼ੋਨ ਇੰਚਾਰਜ ਰੇਖਾ ਮਣੀ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਨਰੇਸ਼ ਕੁਮਾਰੀ, ਹਲਕਾ ਕੋਆਰਡੀਨੇਟਰ ਰਾਜੇਸ਼ ਰਾਣੀ ਅਤੇ ਸੁਸ਼ਮਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ | ਸਮਾਗਮ ਦੌਰਾਨ ਇਲਾਕੇ ਦੀਆਂ ਮਹਿਲਾ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਤੇ ਉਨ੍ਹਾਂ ਦੇ ਯੋਗਦਾਨ ਨੂੰ ਸਲਾਮ ਕਰਨ ਲਈ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ 'ਆਪਣਾ ਕੰਮ ਆਪਣੀ ਪਛਾਣ ' ਪ੍ਰੋਗਰਾਮ ਤਹਿਤ 100 ਮਹਿਲਾ ਉੱਦਮੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |