19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਚੋਣਾਂ ਤੋਂ ਪਹਿਲਾਂ ਸਰਕਾਰ ਨੇ ਲੋਕਾਂ ਨੂੰ ਧੋਖਾ ਦੇਣ ਵਾਲਾ ਬਜਟ ਪੇਸ਼ ਕੀਤਾ: ਸ਼ਾਹਬਾਦ

Ad Position 21
No active advertisement
ਅਜੀਤ ਡੈਸਕ 09-03-2026
ਹਰਵਿੰਦਰਪਾਲ ਸਿੰਘ ਸ਼ਾਹਬਾਦ



ਬਟਾਲਾ, 8 ਮਾਰਚ (ਸਤਿੰਦਰ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਧੋਖਾ ਦੇਣ ਵਾਲਾ ਬਜਟ ਪੇਸ਼ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਪੰਜਾਬ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਹੁਤ ਹੀ ਵੱਡੇ-ਵੱਡੇ ਝੂਠੇ ਵਾਅਦੇ ਕਰ ਕੇ 2022 ਵਿਚ ਸਰਕਾਰ ਬਣਾਈ ਤੇ ਉਨ੍ਹਾਂ ਵਾਅਦਿਆਂ ਵਿਚੋਂ ਮੁੱਖ ਵਾਧਾ ਪੰਜਾਬ ਦੀਆਂ ਔਰਤਾਂ ਨੂੰ 1000 ਪ੍ਰਤੀ ਮਹੀਨਾ ਦੇਣ ਦਾ ਕੀਤਾ ਗਿਆ ਸੀ, ਜੋ ਕਿ ਚੋਣਾਂ ਤੋਂ ਠੀਕ ਕੁਝ ਮਹੀਨੇ ਪਹਿਲਾਂ ਐਲਾਨ ਪੰਜਾਬ ਦੀਆਂ ਔਰਤਾਂ ਨੂੰ ਲਾਲਚ ਦੇਣ ਦਾ ਯਤਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਖ਼ਤ ਮਿਹਨਤ ਤੇ ਦਿ੍ੜ ਇਰਾਦੇ ਵਾਲੇ ਹਨ, ਸਰਕਾਰ ਦੇ ਅਜਿਹੇ ਐਲਾਨਾਂ ਨਾਲ ਪੰਜਾਬ ਦੀ ਜਨਤਾ ਨੂੰ ਭਰਮਾ ਨਹੀਂ ਸਕਦੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਵਾਅਦਾ ਪੂਰਾ ਕਰਨਾ ਹੈ ਤਾਂ ਪੰਜਾਬ ਦੀਆਂ ਔਰਤਾਂ ਨੂੰ ਹੁਣ ਤੱਕ ਬਣਦਾ 48000 ਰੁਪਏ ਉਨ੍ਹਾਂ ਖਾਤਿਆਂ ਵਿਚ ਪਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਣਕ ਦੇ ਨਾਲ ਫੂਡ ਕਿੱਟਾਂ ਦੇਣ ਦਾ ਵਾਅਦਾ ਸਰਕਾਰ ਨੇ ਕੀਤਾ ਸੀ, ਜੋ ਕਿ ਪੂਰਾ ਨਹੀਂ ਕੀਤਾ ਪਰ ਹੁਣ ਚੋਣਾਂ ਨੇੜੇ ਹੋਣ ਕਰ ਕੇ ਲੋਕਾਂ ਨੂੰ ਲਾਲਚ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਵੀ.ਆਈ.ਪੀ. ਕਲਚਰ ਲਈ ਹਰ ਆਏ ਦਿਨ ਕਰਜ਼ੇ ਦੀ ਪੰਡ ਭਾਰੀ ਕੀਤੀ ਜਾ ਰਹੀ ਹੈ, ਜੋ ਕਿ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਸ਼ੁਭ ਸੰਕੇਤ ਨਹੀਂ |
Ad Position 22
No active advertisement
ਪਿਛਲੀ ਖ਼ਬਰ ਪਿੰਡ ਲਮੀਣ ਦਾ ਬਜ਼ੁਰਗ 6 ਦਿਨਾਂ ਤੋਂ ਭੇਦਭਰੇ ਹਾਲਾਤ 'ਚ ਲਾਪਤਾ ਅਗਲੀ ਖ਼ਬਰ ਸੜਕ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ
Ad Position 24