ਤਿੱਬੜ, 8 ਮਾਰਚ (ਭੁਪਿੰਦਰ ਸਿੰਘ ਬੋਪਾਰਾਏ)-ਗੁਰਦੁਆਰਾ ਸ਼ਹੀਦਾਂ ਸਰਸਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿਚ ਸਲਾਨਾ ਗੁਰਮਤਿ ਸਮਾਗਮ 13 ਅਤੇ 14 ਮਾਰਚ ਨੰੂ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ਼ਹੀਦਾਂ ਸਰਸਪੁਰ ਦੀ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਬੋਪਾਰਾਏ ਨੇ ਦੱਸਿਆ ਕਿ 12 ਮਾਰਚ ਨੰੂ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਓਮ ਪ੍ਰਕਾਸ਼ ਹਸਪਤਾਲ ਅੰਮਿ੍ਤਸਰ ਦੇ ਡਾਕਟਰ ਇਸ ਕੈਂਪ ਵਿਚ ਮਰੀਜ਼ਾਂ ਦਾ ਚੈਕਅੱਪ ਕਰਨਗੇ ਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | 13 ਅਤੇ 14 ਮਾਰਚ ਨੰੂ ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਡਾ: ਸ਼ਿਵ ਸਿੰਘ ਦੇ ਜਥੇ ਵਲੋਂ ਰੈਣ ਸਬਾਈ ਕੀਰਤਨ ਕੀਤਾ ਜਾਵੇਗਾ | 15 ਮਾਰਚ ਨੰੂ ਅੰਮਿ੍ਤ ਸੰਚਾਰ ਕੀਤਾ ਜਾਵੇਗਾ ਜਿਸ ਵਿਚ ਪੰਜ ਪਿਆਰਿਆਂ ਵਲੋਂ ਅੰਮਿ੍ਤ ਛਕਾਇਆ ਜਾਵੇਗਾ |