20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਾਨ ਸਰਕਾਰ ਨੇ ਬਜਟ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੰੂ ਕੀਤਾ ਅਣਗੌਲਿਆ- ਕਾਮਰੇਡ ਸੈਣੀ

Ad Position 21
No active advertisement
ਅਜੀਤ ਡੈਸਕ 09-03-2026
ਗੁਰਦਾਸਪੁਰ, 8 ਮਾਰਚ (ਚੱਕਰਾਜਾ)- ਪੰਜਾਬ ਦੀ ਮਾਨ ਸਰਕਾਰ ਵਲੋਂ ਜੋ ਬਜਟ 2026-27 ਦਾ ਪਾਸ ਕੀਤਾ ਗਿਆ ਹੈ | ਇਹ ਬਜਟ ਵੀ ਮਾਨ ਸਰਕਾਰ ਦਾ ਆਖਰੀ ਬਜਟ ਹੈ | ਉਸ ਵਿਚ ਪੈਨਸ਼ਨਰ ਤੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ, ਨਾ ਹੀ ਕੋਈ ਬਜਟ ਵਿਚ ਫੰਡ ਰੱਖਿਆ ਗਿਆ ਹੈ ਅਤੇ ਨਾ ਹੀ ਕੋਈ ਰਾਹਤ ਦਿੱਤੀ ਗਈ ਹੈ | ਇਸ ਬਜਟ ਵਿਚ ਹਰੇਕ ਵਰਗ ਨੰੂ ਅੱਖੋਂ ਪਰੋਖੇ ਕੀਤਾ ਗਿਆ ਹੈ | ਇਸ ਲਈ ਇਸ ਬਜਟ ਨੰੂ ਹਰੇਕ ਵਰਗ ਵਲੋਂ ਨਿਰਾਸ਼ਾਜਨਕ ਦੱਸਿਆ ਗਿਆ ਹੈ | ਇਸ ਬਜਟ ਵਿਚ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੰੂ ਅਣਗੌਲਿਆਂ ਕੀਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸਾਬਕਾ ਸਕੱਤਰ ਕਾਮਰੇਡ ਅਮਰਜੀਤ ਸਿੰਘ ਸੈਣੀ, ਰਘੁਬੀਰ ਸਿੰਘ ਚਾਹਲ, ਕਰਨੈਲ ਸਿੰਘ ਭੁੱਲੇਚੱਕ, ਕੁਲਜੀਤ ਸਿੰਘ ਸਿਧਵਾਂ, ਮਨਮੋਹਨ ਸਿੰਘ ਛੀਨਾ, ਗੁਰਨਾਮ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ, ਲਖਵਿੰਦਰ ਸਿੰਘ, ਕਮਲਜੀਤ ਸ਼ਰਮਾ ਤੇ ਮੈਨੂਅਲ ਨਾਹਰ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪਿੰਡ ਡਡਵਾਂ ਵਿਖੇ ਪ੍ਰਜਾਪਤ ਘੁਮਿਆਰ ਸਭਾ ਵਲੋਂ ਧਾਰਮਿਕ ਸਮਾਗਮ ਅਗਲੀ ਖ਼ਬਰ ਸਵਾਮੀ ਸਰਵਾਨੰਦ ਗਰੁੱਪ ਵਲੋਂ ਅੰਤਰ ਕਾਲਜ ਸੱਭਿਆਚਾਰਕ ਤੇ ਅਕਾਦਮਿਕ ਮੇਲਾ ਸਮਾਪਤ
Ad Position 24