20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪਿੰਡ ਡਡਵਾਂ ਵਿਖੇ ਪ੍ਰਜਾਪਤ ਘੁਮਿਆਰ ਸਭਾ ਵਲੋਂ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 09-03-2026
ਧਾਰੀਵਾਲ, 8 ਮਾਰਚ (ਸਵਰਨ ਸਿੰਘ)- ਪ੍ਰਜਾਪਤ ਘੁਮਿਆਰ ਸਭਾ ਵਲੋਂ ਭਗਤ ਗੋਰਾ ਦਾ ਜਨਮ ਦਿਹਾੜਾ ਪ੍ਰਧਾਨ ਸੁਖਵਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਮਨਾਇਆ ਗਿਆ | ਸਮਾਗਮ ਦੌਰਾਨ ਬੁਲਾਰਿਆਂ ਨੇ ਭਗਤ ਗੋਰਾ ਦੀ ਜੀਵਨੀ ਤੇ ਉਨ੍ਹਾਂ ਦੇ ਉੱਚੇ ਆਚਰਨ ਬਾਰੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਦੱਸਿਆ ਕਿ ਭਗਤ ਜੀ ਦੀ ਸਿੱਖਿਆ ਸਾਨੂੰ ਸੱਚ ਦੇ ਰਾਹ 'ਤੇ ਚੱਲਣ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਹੈ | ਪ੍ਰਧਾਨ ਸੁਖਵਿੰਦਰ ਸਿੰਘ ਨੇ ਸਮੂਹ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਆਪਣੇ ਮਹਾਨ ਪੁਰਖਾਂ ਦੀ ਵਿਰਾਸਤ ਨਾਲ ਜੋੜਦੇ ਹਨ | ਇਸ ਮੌਕੇ ਸਰਪੰਚ ਕਰਨੈਲ ਸਿੰਘ, ਪਿੰ੍ਰਸੀਪਲ ਪ੍ਰੀਤਮ ਸਿੰਘ, ਸੁਰਿੰਦਰ ਸਿੰਘ, ਸੁਖਵਿੰਦਰ ਜੰਬਾ, ਸਾਬਕਾ ਪ੍ਰਧਾਨ ਤਿਲਕ ਰਾਜ ਟੁੰਡਾ, ਖਰੈਤੀ ਲਾਲ, ਮਾਸਟਰ ਪ੍ਰਮਜੀਤ ਸਿੰਘ ਪੰਨਾ, ਚਰਨ ਦਾਸ, ਬਲਕਾਰ ਸਿੰਘ, ਕੁਲਦੀਪ ਸਿੰਘ ਤੇ ਸਭਾ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਇਕ ਸਿਹਤਮੰਦ ਔਰਤ ਹੀ ਸਿਹਤਮੰਦ ਪਰਿਵਾਰ ਤੇ ਸਮਾਜ ਦੀ ਨੀਂਹ ਹੈ- ਡਾ: ਸੁਗੰਧੀ ਮਹਾਜਨ ਅਗਲੀ ਖ਼ਬਰ ਮਾਨ ਸਰਕਾਰ ਨੇ ਬਜਟ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੰੂ ਕੀਤਾ ਅਣਗੌਲਿਆ- ਕਾਮਰੇਡ ਸੈਣੀ
Ad Position 24