ਫਤਹਿਗੜ੍ਹ ਚੂੜੀਆਂ, 8 ਮਾਰਚ (ਅਵਤਾਰ ਸਿੰਘ ਰੰਧਾਵਾ)-ਅੱਜ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਵਾਅਦੇ ਨੂੰ ਪੂਰੇ ਕਰਦਿਆਂ ਔਰਤਾਂ ਨੂੰ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਐਲਾਨ ਕਰ ਦਿੱਤਾ ਗਿਆ ਹੈ | ਇਸ ਸਬੰਧੀ ਫਤਹਿਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਵੱਡੀ ਗਿਣਤੀ ਵਿਚ ਸੈਂਕੜੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਕਈ ਗੁਣਾਂ ਵਧਾ ਕੇ ਪੂਰਾ ਕੀਤਾ ਗਿਆ ਹੈ ਅਤੇ ਅੱਜ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਲਈ ਲਏ ਗਏ ਫੈਸਲੇ ਨੇ ਸਮੂਹ ਪੰਜਾਬ ਵਾਸੀਆਂ ਦਾ ਦਿਲ ਜਿੱਤ ਲਿਆ ਹੈ | ਇਸ ਮੌਕੇ ਹਲਕਾ ਫਤਹਿਗੜ੍ਹ ਚੂੜੀਆਂ ਦੀਆਂ ਮਹਿਲਾਵਾਂ ਨੇ ਪੰਜਾਬ ਸਰਕਾਰ ਜਿੰਦਾਬਾਦ ਦੇ ਨਾਅਰਿਆਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲਏ ਗਏ ਫੈਸਲਿਆਂ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨੂੰ ਇੰਚਾਰਜ ਦੇ ਰੂਪ ਵਿਚ ਮਿਲੇ ਬਲਬੀਰ ਸਿੰਘ ਪੰਨੂ ਵਲੋਂ ਹਲਕੇ ਅੰਦਰ ਕੀਤੀ ਗਈ ਅਥਾਹ ਮਿਹਨਤ ਅਤੇ ਕਰਵਾਏ ਜਾ ਰਹੇ ਵੱਡੇ ਵਿਕਾਸ ਕਾਰਜਾਂ ਕਰ ਕੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ | ਉਨ੍ਹਾਂ ਕਿਹਾ ਕਿ ਹਲਕਾ ਵਾਸੀ ਸ: ਬਲਬੀਰ ਸਿੰਘ ਪੰਨੂੰ ਨੂੰ ਕੈਬਨਿਟ ਮੰਤਰੀ ਅਤੇ ਹਲਕੇ ਦਾ ਵਿਧਾਇਕ ਵੇਖਣ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ | ਇਸ ਮੌਕੇ ਪੀਏ ਕਰਮਜੀਤ ਸਿੰਘ ਬਰਾੜ, ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਕੋਟਲਾ ਬਾਮਾ, ਯੂਥ ਕੋਆਰਡੀਨੇਟਰ ਗੁਰਬਿੰਦਰ ਸਿੰਘ ਕਾਦੀਆਂ, ਬਲਾਕ ਪ੍ਰਧਾਨ ਸਮਸ਼ੇਰ ਸਿੰਘ ਸ਼ੇਰਾ ਫੌਜੀ, ਰਘਬੀਰ ਸਿੰਘ ਅਠਵਾਲ, ਜੱਗਾ ਰੰਧਾਵਾ ਵੀਲਾ ਤੇਜਾ, ਹਰਦੀਪ ਸਿੰਘ ਦਮੋਦਰ, ਮਲਜਿੰਦਰ ਸਿੰਘ ਪੁਰੀਆਂ, ਪਲਵਿੰਦਰ ਸਿੰਘ ਭਾਗੋਵਾਲ, ਸ਼ਹਿਰੀ ਪ੍ਰਧਾਨ ਤੇਜਵਿੰਦਰ ਸਿੰਘ, ਗੁਰਵੰਤ ਸਿੰਘ ਨੰਦਿਆਂਵਾਲੀ, ਮਨਜੀਤ ਕੌਰ, ਸੁਖਵਿੰਦਰ ਕੌਰ, ਗੁਰਮੀਤ ਕੌਰ, ਨਰਿੰਦਰ ਕੌਰ, ਹਰਦੀਪ ਕੌਰ, ਕਵਲਜੀਤ ਕੌਰ, ਸਰਬਜੀਤ ਕੌਰ, ਨਰਿੰਦਰ ਕੌਰ, ਜੋਬਨਜੀਤ ਕੌਰ, ਅਰਸ਼ਪ੍ਰੀਤ ਕੌਰ, ਪਿ੍ਤਪਾਲ ਕੌਰ, ਕੋਮਲਜੀਤ ਕੌਰ, ਚਰਨਜੀਤ ਕੌਰ, ਕਿਰਨ, ਪ੍ਰੇਮ ਲਤਾ, ਪ੍ਰਵੀਨ ਕੌਰ, ਭੁਪਿੰਦਰ ਕੌਰ, ਰੁਪਿੰਦਰ ਕੌਰ, ਸੁਖਰਾਜ ਕੌਰ, ਪ੍ਰੀਤੀ ਆਦਿ ਹਾਜ਼ਰ ਸਨ |