20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਨਗਰ ਕੌਂਸਲ ਨੇ ਡਾਕਖ਼ਾਨਾ ਚੌਕ ਤੋਂ ਬੀਜ ਵਾਲੀ ਮਾਰਕੀਟ ਤੱਕ ਸੜਕ ਦਾ ਨਿਰਮਾਣ ਕਰਵਾਇਆ ਸ਼ੁਰੂ

Ad Position 21
No active advertisement
ਅਜੀਤ ਡੈਸਕ 09-03-2026
ਗੁਰਦਾਸਪੁਰ, 8 ਮਾਰਚ (ਗੁਰਪ੍ਰਤਾਪ ਸਿੰਘ)- ਨਗਰ ਕੌਂਸਲ ਗੁਰਦਾਸਪੁਰ ਨੇ ਡਾਕਖ਼ਾਨਾ ਚੌਕ ਤੋਂ ਬੀਜ ਵਾਲੀ ਮਾਰਕੀਟ ਤੱਕ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਹੈ, ਜੋ ਕਿ ਸ਼ਹਿਰ ਦੇ ਸਭ ਤੋਂ ਵਿਅਸਤ ਰਸਤਿਆਂ ਵਿਚੋਂ ਇਕ ਹੈ | ਐਤਵਾਰ ਨੂੰ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ | ਇਹ ਸੜਕ ਆਪਣੀ ਮਾੜੀ ਹਾਲਤ ਕਾਰਨ ਕਾਫ਼ੀ ਸਮੇਂ ਤੋਂ ਚਰਚਾ ਵਿਚ ਸੀ | ਮੀਂਹ ਦੇ ਮੌਸਮ ਦੌਰਾਨ ਚਿੱਕੜ ਅਤੇ ਵੱਡੇ ਟੋਇਆਂ ਕਾਰਨ ਆਉਣਾ-ਜਾਣਾ ਮੁਸ਼ਕਿਲ ਹੋ ਜਾਂਦਾ ਸੀ | ਟੁੱਟੀ ਹੋਈ ਸੜਕ ਲਗਾਤਾਰ ਹਾਦਸਿਆਂ ਦਾ ਕਾਰਨ ਬਣ ਰਹੀ ਸੀ | ਰਾਹਗੀਰ, ਸਥਾਨਕ ਵਸਨੀਕ ਅਤੇ ਦੁਕਾਨਦਾਰ ਇਸ ਸੜਕ ਦੇ ਪੁਨਰ ਨਿਰਮਾਣ ਦੀ ਮੰਗ ਕਰ ਰਹੇ ਸਨ | ਐਡਵੋਕੇਟ ਪਾਹੜਾ ਨੇ ਦੱਸਿਆ ਕਿ ਸੜਕ ਦੀ ਹਾਲਤ ਵਿਗੜ ਰਹੀ ਸੀ ਜਿਸ ਕਾਰਨ ਜਨਤਾ ਨੂੰ ਕਾਫ਼ੀ ਅਸੁਵਿਧਾ ਹੋ ਰਹੀ ਸੀ | ਜਿਸ ਨੂੰ ਧਿਆਨ ਵਿਚ ਰੱਖ ਕੇ ਇਸ ਸੜਕ ਦੇ ਪੁਨਰ ਨਿਰਮਾਣ ਲਈ ਫ਼ੰਡ ਮਨਜ਼ੂਰ ਕੀਤੇ ਗਏ ਸਨ ਤੇ ਹੁਣ ਕੰਮ ਸ਼ੁਰੂ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਨਾਲ ਲੋਕਾਂ ਨੂੰ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਸਮੱਸਿਆ ਤੋਂ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਹੱਲ ਕਰ ਰਹੀ ਹੈ | ਸ਼ਹਿਰ ਦੀ ਸਫ਼ਾਈ ਵੱਲ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖ ਕੇ ਸ਼ਹਿਰ ਨੂੰ ਸਾਫ਼ ਰੱਖਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੈ ਤੇ ਉਹ ਇਸ 'ਤੇ ਲਗਾਤਾਰ ਕੰਮ ਕਰ ਰਹੇ ਹਨ |
ਡਾਕਖ਼ਾਨਾ ਚੌਕ ਤੋਂ ਬੀਜ ਵਾਲੀ ਮਾਰਕੀਟ ਤੱਕ ਬਣਾਈ ਜਾ ਰਹੀ ਸੜਕ ਦਾ ਜਾਇਜ਼ਾ ਲੈਂਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ | ਤਸਵੀਰ: ਵਿਸ਼ਾਲ ਮੁੰਨਾ


Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰ ਕੇ ਸਰਕਾਰ ਨੇ ਵਾਅਦਾ ਪੂਰਾ ਕੀਤਾ : ਵਿਧਾਇਕ ਸ਼ੈਰੀ ਕਲਸੀ ਅਗਲੀ ਖ਼ਬਰ ਪੰਜਾਬ ਸਰਕਾਰ ਦਾ ਬਜਟ ਪੈਨਸ਼ਨਰ ਤੇ ਮੁਲਾਜ਼ਮ ਵਿਰੋਧੀ-ਸੁਰਿੰਦਰ ਪੱਪੂ
Ad Position 24