21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

14 ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਲਈ ਨਵੀਂ ਦਿਸ਼ਾ ਤੈਅ ਕਰੇਗੀ- ਰਾਕੇਸ਼ ਕੁਮਾਰ ਮਾਜਰਾ

Ad Position 21
No active advertisement
ਅਜੀਤ ਡੈਸਕ 09-03-2026
ਤਾਰਾਗੜ੍ਹ, 8 ਮਾਰਚ (ਸੋਹਨ ਲਾਲ)- ਹਲਕਾ ਭੋਆ ਤੋਂ ਭਾਜਪਾ ਦੇ ਤਾਰਾਗੜ੍ਹ ਮੰਡਲ ਦੇ ਐਸ.ਸੀ. ਮੋਰਚਾ ਪ੍ਰਧਾਨ ਰਾਕੇਸ਼ ਕੁਮਾਰ ਮਾਜਰਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੰੂ ਮੋਗਾ ਵਿਖੇ ਹੋ ਰਹੀ ਮਹਾਂ ਰੈਲੀ ਦੌਰਾਨ ਜਨਤਾ ਨੰੂ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਮੋਗਾ ਵਿਖੇ ਹੋ ਰਹੀ ਰੈਲੀ ਪੰਜਾਬ ਦੀ ਰਾਜਨੀਤਿਕ ਹੀ ਨਹੀਂ, ਸਗੋਂ ਪ੍ਰਦੇਸ਼ ਦੇ ਵਿਕਾਸ ਤੇ ਖ਼ੁਸ਼ਹਾਲੀ ਲਈ ਨਵੀਂ ਦਿਸ਼ਾ ਤਹਿ ਕਰੇਗੀ ਅਤੇ 2027 ਵਿਚ ਪੰਜਾਬ ਅੰਦਰ ਭਾਜਪਾ ਸਰਕਾਰ ਬਣਾਉਣ ਦੀ ਸ਼ੁਰੂਆਤ ਸਾਬਤ ਹੋਵੇਗੀ | ਰਾਕੇਸ਼ ਕੁਮਾਰ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇਹ ਦੌਰਾ ਸਿਰਫ਼ ਰਾਜਨੀਤਿਕ ਪ੍ਰੋਗਰਾਮ ਨਹੀਂ, ਬਲਕਿ ਪੰਜਾਬ ਦੇ ਉੱਜਵਲ ਭਵਿੱਖ ਦਾ ਸੰਦੇਸ਼ ਲੈ ਕੇ ਆ ਰਿਹਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਰੈਲੀ ਰਾਹੀਂ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਨੀਤੀਆਂ ਦੀ ਸਪੱਸ਼ਟ ਤਸਵੀਰ ਲੋਕਾਂ ਸਾਹਮਣੇ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਲੰਮੇ ਸਮੇਂ ਤੋਂ ਕਈ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਅਜਿਹੇ ਵਿਚ ਗ੍ਰਹਿ ਮੰਤਰੀ ਦਾ ਇਹ ਦੌਰਾ ਪੰਜਾਬ ਲਈ ਆਸ ਤੇ ਵਿਸ਼ਵਾਸ ਦਾ ਪ੍ਰਤੀਕ ਹੈ | ਰਾਕੇਸ਼ ਕੁਮਾਰ ਨੇ ਹਲਕਾ ਭੋਆ ਦੇ ਭਾਜਪਾ ਆਗੂਆਂ ਤੇ ਵਰਕਰਾਂ ਨੰੂ ਅਪੀਲ ਕੀਤੀ ਕਿ ਉਹ ਇਸ ਮਹਾਂ ਰੈਲੀ ਵਿਚ ਪਹੁੰਚ ਕੇ ਗ੍ਰਹਿ ਮੰਤਰੀ ਦੇ ਵਿਚਾਰ ਸੁਣਨ |
Ad Position 22
No active advertisement
ਪਿਛਲੀ ਖ਼ਬਰ ਐਸ.ਐਚ.ਓ. ਨਰੋਟ ਜੈਮਲ ਸਿੰਘ ਨੇ ਪੁਲਿਸ ਨਾਕਿਆਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਸਾਲਾਨਾ ਭੰਡਾਰਾ ਕਰਵਾਇਆ <br/>
Ad Position 24