ਨਰੋਟ ਜੈਮਲ ਸਿੰਘ, 8 ਮਾਰਚ (ਸ਼ਸ਼ੀ ਕੁਮਾਰ)-ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਕੁਲਦੀਪ ਰਾਜ ਵਲੋਂ ਪੁਲਿਸ ਪਾਰਟੀ ਸਮੇਤ ਥਾਣੇ ਦੇ ਅਧੀਨ ਆਉਂਦੇ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਐਸ.ਐਚ.ਓ. ਨਰੋਟ ਜੈਮਲ ਸਿੰਘ ਕੁਲਦੀਪ ਰਾਜ ਨੇ ਦੱਸਿਆ ਕਿ ਪੁਲਿਸ ਮੁਖੀ ਪਠਾਨਕੋਟ ਦਲਜਿੰਦਰਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਮਾਜਿਕ ਬੁਰਾਈਆਂ ਅਤੇ ਨਸ਼ਾ ਤਸਕਰਾਂ ਨੂੰ ਨਕੇਲ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਉਨ੍ਹਾਂ ਨੇ ਅੱਜ ਆਪਣੇ ਥਾਣੇ ਦੇ ਅਧੀਨ ਆਉਂਦੇ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ | ਸਭ ਤੋਂ ਪਹਿਲਾਂ ਉਨ੍ਹਾਂ ਨੇ ਨਾਕਾ ਫ਼ਤਿਹਪੁਰ ਉਸ ਤੋਂ ਬਾਅਦ ਜਲਾਲੀਆ ਪੁਲ ਨਾਕਾ ਤੇ ਫਿਰ ਜਨਿਆਲ ਪੁਲਿਸ ਨਾਕਾ ਵਿਖੇ ਜਾ ਕੇ ਅਚਨਚੇਤ ਚੈਕਿੰਗ ਕੀਤੀ | ਨਾਕੇ ਦੇ ਦੌਰਾਨ ਉਨ੍ਹਾਂ ਨੇ ਨਾਕਾ ਇੰਚਾਰਜ ਤੇ ਦੂਸਰੇ ਪੁਲਿਸ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਉਣ ਜਾਣ ਵਾਲੇ ਹਰ ਵਾਹਨ ਅਤੇ ਸ਼ੱਕੀ ਵਿਅਕਤੀਆਂ ਦੀ ਬਰੀਕੀ ਨਾਲ ਜਾਂਚ ਕਰਨ ਤੇ ਇਲਾਕੇ ਦੇ ਲੋਕਾਂ ਨਾਲ ਤਾਲਮੇਲ ਬਣਾ ਕੇ ਸਮਾਜਿਕ ਬੁਰਾਈਆਂ ਫੈਲਾਉਣ ਵਾਲੇ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਨਕੇਲ ਪਾਉਣ | ਐਸ.ਐਚ.ਓ. ਕੁਲਦੀਪ ਰਾਜ ਨੇ ਕਿਹਾ ਕਿ ਲੋਕਾਂ ਦੇ ਤਾਲਮੇਲ ਬਿਨਾਂ ਪੁਲਿਸ ਦੇ ਕਈ ਕੰਮ ਅਧੂਰੇ ਰਹਿ ਜਾਂਦੇ ਹਨ ਜਿਸ ਕਰਕੇ ਪੁਲਿਸ ਪਬਲਿਕ ਦਾ ਤਾਲਮੇਲ ਬਹੁਤ ਜ਼ਰੂਰੀ ਹੈ |