ਪਠਾਨਕੋਟ, 8 ਮਾਰਚ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਰੋਲ ਨਗਰ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਨਾਨਕ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ | ਉਪਰੰਤ ਭਾਈ ਦਾਤਾਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਜਥੇਦਾਰ ਕੁਲਵੰਤ ਸਿੰਘ, ਜਥੇਦਾਰ ਗੁਰਜੀਤ ਸਿੰਘ, ਕੰਵਲਜੀਤ ਸਿੰਘ, ਡਾ: ਬਲਬੀਰ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਕਸ਼ਮੀਰ ਸਿੰਘ, ਹਰਭਜਨ ਸਿੰਘ ਬੇਦੀ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਰਘਵੀਰ ਸਿੰਘ, ਗੁਰਜੀਤ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ, ਪਰਮਜੀਤ ਸਿੰਘ, ਵਿਕਰਮ ਸਿੰਘ ਧਾਰੀਵਾਲ, ਗੁਰਸ਼ਰਨ ਸਿੰਘ, ਸੁਖਵੰਤ ਸਿੰਘ, ਮਨਜੀਤ ਸਿੰਘ, ਗੁਰਬਚਨ ਸਿੰਘ, ਪ੍ਰਵੀਨ ਸਿੰਘ ਛੀਨਾ, ਜਗਦੀਸ਼ ਸਿੰਘ, ਕਿਸ਼ਨ ਸਿੰਘ, ਜੋਗਿੰਦਰ ਸਿੰਘ ਛਾਬੜਾ, ਡਾ: ਰਣਜੀਤ ਸਿੰਘ, ਸੁਭਾਸ਼ ਚੰਦਰ, ਜਸਵੰਤ ਸਿੰਘ, ਨਰਿੰਦਰ ਸਿੰਘ, ਜੋਗਿੰਦਰ ਸਿੰਘ ਖ਼ਾਲਸਾ, ਰਵਿੰਦਰ ਸਿੰਘ, ਅਰਸ਼ਦੀਪ ਸਿੰਘ, ਬਲਦੇਵ ਸਿੰਘ, ਇਕਬਾਲ ਸਿੰਘ, ਗੁਰਵਿੰਦਰ ਸਿੰਘ, ਜਸਬੀਰ ਸਿੰਘ, ਤਰਲੋਚਨ ਸਿੰਘ, ਸੁਖਰਾਜ ਕੌਰ, ਭੁਪਿੰਦਰ ਕੌਰ, ਜਸਵਿੰਦਰ ਕੌਰ, ਜਸਵੰਤ ਕੌਰ ਜੌਹਲ, ਬਲਜੀਤ ਕੌਰ, ਦਰਸ਼ਨ ਕੌਰ, ਚਰਨਜੀਤ ਕੌਰ ਅਤੇ ਹਰਬੀਰ ਕੌਰ ਆਦਿ ਹਾਜ਼ਰ ਸਨ |