22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਵਿਧਾਨ ਸਭਾ ਹਲਕਾ ਪਠਾਨਕੋਟ 'ਚ ਵੱਖ-ਵੱਖ ਪਾਰਟੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 09-03-2026
ਪਠਾਨਕੋਟ, 8 ਮਾਰਚ (ਸੰਧੂ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਪ੍ਰਧਾਨਗੀ ਹੇਠ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਦਿਹਾਤੀ ਖੇਤਰ ਨਾਲ ਸਬੰਧਿਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਕਈ ਆਗੂ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਦੱਸਿਆ ਕਿ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਰਜਤ ਠਾਕੁਰ ਯੂਥ ਪ੍ਰਧਾਨ ਕੌਂਤਰਪੁਰ, ਨਰਿੰਦਰ ਸਿੰਘ ਯੂਥ ਪ੍ਰਧਾਨ ਭਾਜਪਾ ਤਲਵਾੜਾ, ਅਭਿਸ਼ੇਕ ਠਾਕੁਰ ਯੂਥ ਪ੍ਰਧਾਨ ਭਾਜਪਾ ਘੇਬਾ, ਮੰਗਲ ਸਿੰਘ ਯੂਥ ਪ੍ਰਧਾਨ ਭਾਜਪਾ ਫੁੱਚੋ, ਰਮਨ ਕੁਮਾਰ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਕੁੱਲੀਆਂ, ਰਮਨ ਕੁਮਾਰ ਸਾਬਕਾ ਪ੍ਰਧਾਨ ਭਾਜਪਾ ਪੰਗਚਾ, ਹਰਦੀਪ ਸਿੰਘ ਸਾਬਕਾ ਮੈਂਬਰ ਆਮ ਆਦਮੀ ਪਾਰਟੀ ਕੌਂਤਰਪੁਰ, ਰਾਜਿੰਦਰ ਸਿੰਘ ਸਾਬਕਾ ਪ੍ਰਚਾਰਕ ਭਾਜਪਾ ਕੌਂਤਰਪੁਰ, ਰੋਹਿਤ ਬੱਜੂ ਪ੍ਰਧਾਨ ਰਾਜਪੂਤ ਸਭਾ ਕੌਂਤਰਪੁਰ, ਬੁੱਟਾ ਮੈਂਬਰ ਆਮ ਆਦਮੀ ਪਾਰਟੀ ਕੌਂਤਰਪੁਰ, ਸ਼ੁਭਮ ਕੁਮਾਰ ਮੈਂਬਰ ਭਾਜਪਾ ਫੁਲੜਾ, ਮਨਚਲ ਮਿਨਹਾਸ ਮੈਂਬਰ ਪੰਚਾਇਤ ਫੁਲੜਾ, ਨਰੇਸ਼ ਭਾਜਪਾ ਫੁਲੜਾ, ਅਮਿਤ ਯੂਥ ਪ੍ਰਧਾਨ ਭਾਜਪਾ ਫੁਲੜਾ, ਰਾਜਿੰਦਰ ਮਿਨਹਾਸ ਯੂਥ ਪ੍ਰਧਾਨ ਭਾਜਪਾ ਸਿੰਬਲੀ, ਦੀਪੂ ਯੂਥ ਪ੍ਰਧਾਨ ਕਾਂਗਰਸ ਸਿੰਬਲੀ, ਲਹਵਿੰਦਰ ਕਿਸਾਨ ਵਿੰਗ ਪ੍ਰਧਾਨ ਆਮ ਆਦਮੀ ਪਾਰਟੀ ਚੱਕ ਚਿਮਨਾ ਅਤੇ ਸੰਜੀਵ ਕੁਮਾਰ (ਯੂਥ ਪ੍ਰਧਾਨ, ਚੱਕ ਚਿਮਨਾਂ ਆਦਿ ਸ਼ਾਮਿਲ ਹਨ | ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਹਿੱਤ ਨੀਤੀਆਂ ਅਤੇ ਪਾਰਟੀ ਦੀ ਮਜ਼ਬੂਤ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਵੀ ਦਿੱਤੀਆਂ ਜਾਣਗੀਆਂ | ਇਸ ਮੌਕੇ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਪੰਥ ਦੇ ਹੱਕਾਂ ਲਈ ਸੰਘਰਸ਼ ਕਰਦਾ ਆਇਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਮਜ਼ਬੂਤ ਹੋ ਕੇ ਉੱਭਰੇਗੀ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣੇਗੀ | ਇਸ ਮੌਕੇ ਰਜਤ ਠਾਕੁਰ ਨੂੰ ਹਲਕਾ ਪਠਾਨਕੋਟ ਦਿਹਾਤੀ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਜਥੇਦਾਰ ਮੋਹਨ ਸਿੰਘ, ਗੁਰਪ੍ਰੀਤ ਸਿੰਘ ਗੁਰੂ ਜ਼ਿਲ੍ਹਾ ਯੂਥ ਪ੍ਰਧਾਨ, ਬਲਵਿੰਦਰ ਸਿੰਘ ਖ਼ਾਲਸਾ ਕੋਰ ਕਮੇਟੀ ਮੈਂਬਰ ਤੇ ਸਰਕਲ ਪ੍ਰਧਾਨ ਹਰਪ੍ਰੀਤ
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਐਲ.ਈ.ਡੀ. ਸਕਰੀਨਾਂ 'ਤੇ ਕੀਤੀ ਲਾਈਵ ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਧੋਖਾ-ਦਿਓਲ
Ad Position 24