22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਐਲ.ਈ.ਡੀ. ਸਕਰੀਨਾਂ 'ਤੇ ਕੀਤੀ ਲਾਈਵ

Ad Position 21
No active advertisement
ਅਜੀਤ ਡੈਸਕ 09-03-2026
ਨਰੋਟ ਮਹਿਰਾ, 8 ਮਾਰਚ (ਰਾਜ ਕੁਮਾਰੀ)- ਕੈਬਿਨਟ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਨੂੰ ਐਲ.ਈ.ਡੀ. ਸਕਰੀਨਾਂ 'ਤੇ ਲਾਈਵ ਦਿਖਾਉਣ ਲਈ ਵਿਧਾਨ ਸਭਾ ਹਲਕਾ ਭੋਆ ਦੇ ਖੇਤਰ ਸਰਨਾ ਵਿਖੇ ਇਕ ਨਿੱਜੀ ਪੈਲੇਸ ਅੰਦਰ ਪਵਨ ਕੁਮਾਰ ਫ਼ੌਜੀ ਚੇਅਰਮੈਨ ਦੀ ਪ੍ਰਧਾਨਗੀ 'ਚ ਵਿਸ਼ਾਲ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰੇਸ਼ ਕੁਮਾਰ ਸੈਣੀ ਸਕੱਤਰ ਮਾਝਾ ਜ਼ੋਨ ਪੰਜਾਬ, ਮਨੋਹਰ ਠਾਕੁਰ ਚੇਅਰਮੈਨ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ, ਬੱਬਲੀ ਕੁਮਾਰ ਬੱਬੀ ਪ੍ਰਧਾਨ ਨਗਰ ਪੰਚਾਇਤ ਨਰੋਟ ਜੈਮਲ ਸਿੰਘ, ਵਿਕਾਸ, ਭੁਪਿੰਦਰ ਸਿੰਘ ਮੁੰਨਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਸ਼ਵਨੀ ਕੁਮਾਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਨਿਤਿਨ ਠਾਕੁਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਕਿਰਨ ਕੁਮਾਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਪ੍ਰੀਤ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਮਿਤ ਮਹਿਰਾ, ਰਵੀ ਸਰਪੰਚ, ਬਲਦੇਵ ਬਾਰਠ ਸਾਹਿਬ, ਪ੍ਰਬੋਧ ਚੰਦਰ ਬਾਰਠ ਸਾਹਿਬ, ਰਾਜਾ ਬਕਨੌਰ, ਕਰਨਜੀਤ ਚੇਅਰਮੈਨ ਟਰੇਡ ਵਿੰਗ ਭੋਆ, ਕਰਨ ਕੁਮਾਰ ਸੰਮਤੀ ਮੈਂਬਰ, ਬਲਜਿੰਦਰ ਕੌਰ ਮਹਿਲਾ ਕੋਆਰਡੀਨੇਟਰ ਭੋਆ, ਸ਼ੈਲੀ ਸ਼ਰਮਾ ਬਲਾਕ ਪ੍ਰਧਾਨ, ਸੋਹਣ ਲਾਲ ਸਾਬਕਾ ਕੌਂਸਲਰ ਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਸਰਨਾ ਦੇ ਇਕ ਨਿੱਜੀ ਪੈਲੇਸ ਵਿਖੇ ਐਲ.ਈ.ਡੀ. ਸਕਰੀਨਾਂ 'ਤੇ ਲਾਈਵ ਪ੍ਰਸਾਰਿਤ ਕੀਤੀ ਗਈ | ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੇ ਆਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਇਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਸੀ | ਸਮਾਗਮ ਵਿਚ ਵਿਧਾਨ ਸਭਾ ਹਲਕਾ ਭੋਆ ਦੀਆਂ ਵਿਸ਼ੇਸ਼ ਤੌਰ 'ਤੇ ਮਹਿਲਾ ਪ੍ਰਤੀਨਿਧੀ, ਇਸ ਇਤਿਹਾਸਕ ਸੈਸ਼ਨ ਨੂੰ ਸਿੱਧੇ ਤੌਰ 'ਤੇ ਦੇਖਣ ਲਈ ਭਾਰੀ ਇਕੱਠ ਵਿਚ ਸ਼ਾਮਿਲ ਹੋਈਆਂ ਜਿਨ੍ਹਾਂ ਵਿਚ ਬਲਾਕ ਸੰਮਿਤੀਆਂ ਦੀਆਂ ਮੈਂਬਰਾਂ, ਚੇਅਰਪਰਸਨ, ਵਾਈਸ ਚੇਅਰਪਰਸਨ, ਸਰਪੰਚ ਤੇ ਪੰਚ ਸ਼ਾਮਿਲ ਸਨ | ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕ ਹਿਤ ਨੂੰ ਧਿਆਨ ਵਿਚ ਰੱਖ ਕੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਹਨ ਤੇ ਹੁਣ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਮਿਲਣਗੇ ਜਿਸ ਦੇ ਨਾਲ ਮਹਿਲਾਵਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 12ਵੀਂ ਬੱਸ ਰਵਾਨਾ ਹੋਈ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਪਠਾਨਕੋਟ 'ਚ ਵੱਖ-ਵੱਖ ਪਾਰਟੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
Ad Position 24