22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਲਾਕ ਵਿਕਾਸ ਪੰਚਾਇਤ ਦਫ਼ਤਰ ਵਿਖੇ ਚੇਅਰਮੈਨ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 09-03-2026
ਨਰੋਟ ਜੈਮਲ ਸਿੰਘ, 8 ਮਾਰਚ (ਸ਼ਸ਼ੀ ਕੁਮਾਰ)-ਹਲਕਾ ਭੋਆ ਦੇ ਤਿੰਨੋ ਬਲਾਕਾਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨਾਂ ਦੀ ਨਿਯੁਕਤੀ ਤੋਂ ਬਾਅਦ ਵੱਖ ਵੱਖ ਬਲਾਕਾ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਹੇਠ ਬਲਾਕ ਵਿਕਾਸ ਪੰਚਾਇਤ ਦਫ਼ਤਰ ਨਰੋਟ ਜੈਮਲ ਸਿੰਘ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪੀ.ਏ ਵਿਕਾਸ, ਚੇਅਰਮੈਨ ਸੋਹਨ ਲਾਲ, ਬਲਾਕ ਵਿਕਾਸ ਪੰਚਾਇਤ ਅਫ਼ਸਰ ਨੀਰੂ ਬਾਲਾ, ਸੀਨੀਅਰ ਮੈਡੀਕਲ ਅਫ਼ਸਰ ਵਿਨੇ ਜਮਵਾਲ ਅਤੇ ਵੱਖ ਵੱਖ ਵਿਭਾਗਾਂ ਤੋਂ ਕਰਮਚਾਰੀ, ਮਨੀਸ਼ ਗੁਪਤਾ ਸਰਪੰਚ ਬਮਿਆਲ ਅਤੇ ਹੋਰ ਆਗੂ ਹਾਜ਼ਰ ਹੋਏ | ਇਸ ਮੀਟਿੰਗ 'ਚ ਚੇਅਰਮੈਨ ਸੋਹਨ ਲਾਲ ਅੱਤਰੀ ਨੇ ਬਲਾਕ ਵਿਕਾਸ ਪੰਚਾਇਤ ਅਫ਼ਸਰ ਨੀਰੂ ਬਾਲਾ ਨਾਲ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਲੋਕਾਂ ਦੇ ਵਿਕਾਸ ਕੰਮਾਂ ਨੂੰ ਮੁੱਖ ਰੱਖਦਿਆਂ ਇਮਾਨਦਾਰੀ ਨਾਲ ਕੰਮਾਂ ਨੂੰ ਤੇਜ਼ੀ ਨਾਲ ਕਰਨ ਲਈ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ | ਇਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਦੇ ਸੀਨੀਅਰ ਮੈਡੀਕਲ ਅਫ਼ਸਰ ਵਿਨੇ ਜਮਵਾਲ ਨੇ ਵੀ ਸਟਾਫ ਨੂੰ ਲੋਕਾਂ ਦੇ ਕੰਮ ਸਮੇਂ ਸਿਰ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਦਿੱਤੀਆਂ ਮੁਫ਼ਤ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਾਉਣ ਲਈ ਕਿਹਾ | ਇਸ ਮੌਕੇ ਟੀਮ ਅਹੁਦੇਦਾਰਾਂ ਨੇ ਦੱਸਿਆ ਕਿ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਹੇਠ ਗਠਿਤ ਕੀਤੀ ਵਿਸ਼ੇਸ਼ ਟੀਮ ਵਲੋਂ ਵਿਧਾਨ ਸਭਾ ਹਲਕਾ ਭੋਆ ਦੇ ਨਰੋਟ ਜੈਮਲ ਸਿੰਘ ਅਤੇ ਬਮਿਆਲ ਖੇਤਰ ਦਾ ਦੌਰਾ ਕੀਤਾ ਗਿਆ ਅਤੇ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈ ਕੇ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ 'ਤੇ ਚਰਚਾ ਕੀਤੀ ਗਈ | ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਉਪਰਾਲੇ ਕੀਤੇ ਜਾਣ | ਇਸ ਮੌਕੇ ਟੀਮ ਵਲੋਂ ਜਲਾਲੀਆ ਦਰਿਆ 'ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਿਰਧਾਰਿਤ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਵੀ.ਡੀ.ਜੀ. -1 ਦੇ ਅਹੁਦੇ ਲਈ ਲਾਈਨ ਰਾਜੀਵ ਖੋਸਲਾ ਅਤੇ ਵੀ.ਡੀ.ਜੀ.-2 ਅਹੁਦੇ ਲਈ ਲਾਇਨ ਰਾਜੀਵ ਵਿੱਗ ਨੇ ਨ... ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 12ਵੀਂ ਬੱਸ ਰਵਾਨਾ ਹੋਈ
Ad Position 24