22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-03-2026
ਬਟਾਲਾ, 9 ਮਾਰਚ (ਸਤਿੰਦਰ ਸਿੰਘ)-ਹਸ਼ਤ ਸਿਲਪ ਆਈ.ਟੀ.ਆਈ. ਤੇ ਡਿਗਰੀ ਕਾਲਜ ਬਟਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੈਡਮ ਸਤਿੰਦਰ ਕੌਰ ਕਾਹਲੋਂ ਸਟੇਟ ਐਵਾਰਡੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਕਾਲਜ ਪਹੁੰਚਣ 'ਤੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਅਰੁਣ ਕੁਮਾਰ ਜੇ.ਈ., ਪਿ੍ੰਸੀਪਲ ਅਨੀਤਾ ਕਟੋਚ, ਕਾਲਜ ਦੇ ਕੋਆਰਡੀਨੇਟਰ ਸਰਬਜੀਤ ਕੌਰ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਇਸਤਰੀ ਦਾ ਸਮਾਜ ਪ੍ਰਤੀ ਯੋਗਦਾਨ ਵਿਸ਼ੇ 'ਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ਜਿਸ ਦੌਰਾਨ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਕਿਰਨ ਕੁਮਾਰੀ ਨੇ ਪਹਿਲਾ, ਵਿਦਿਆਰਥਣ ਸੁਖਪ੍ਰੀਤ ਕੌਰ ਤੇ ਸਾਹਿਲ ਨੇ ਕ੍ਰਮਵਾਰ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਅੰਤ ਵਿਚ ਕਾਲਜ ਮੈਨੇਜਿੰਗ ਕਮੇਟੀ ਮੈਂਬਰ ਤੇ ਪਿ੍ੰਸੀਪਲ ਵਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸੰਚਾਲਨ ਸ਼ਰਨਜੀਤ ਕੌਰ ਵਲੋਂ ਬਾਖੂਬੀ ਕੀਤਾ ਗਿਆ | ਇਸ ਮੌਕੇ ਲੈਕਚਰਾਰ ਮਨਜੀਤ ਸਿੰਘ, ਰਾਜਵਿੰਦਰ ਕੌਰ, ਬਲਜੀਤ ਕੌਰ, ਮਨਦੀਪ ਕੌਰ, ਅਮਰਜੋਤੀ, ਜੈਸਮੀਨ ਕੌਰ, ਗੁਰਵਿੰਦਰ ਸਿੰਘ, ਝਿਰਮਲ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਰਮਨ ਬਹਿਲ ਵਲੋਂ ਸੁਨਿਆਰਾ ਪਰਿਵਾਰ ਨਾਲ ਮੁਲਾਕਾਤ ਅਗਲੀ ਖ਼ਬਰ ਸੂਬੇ ਅੰਦਰ ਕਾਨੰੂਨੀ ਵਿਵਸਥਾ ਨੰੂ ਲੈ ਕੇ ਵਿਧਾਨ ਸਭਾ ਦੇ ਬਾਹਰ ਵਿਧਾਇਕ ਪਾਹੜਾ ਤੇ ਸਾਬਕਾ ਮੰਤਰੀ ਧਾਲੀਵਾਲ 'ਚ ਹੋਈ ਤਿੱ...
Ad Position 24