22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਰਮਨ ਬਹਿਲ ਵਲੋਂ ਸੁਨਿਆਰਾ ਪਰਿਵਾਰ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 10-03-2026
ਗੁਰਦਾਸਪੁਰ, 9 ਮਾਰਚ (ਚੱਕਰਾਜਾ)- ਬੀਤੇ ਦਿਨੀਂ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ-5 ਗੁਰਦਾਸਪੁਰ ਵਿਖੇ ਸੁਨਿਆਰਾ ਪਰਿਵਾਰ ਦੇ ਘਰੇ ਲੁਟੇਰਿਆਂ ਵਲੋਂ ਕੀਤੀ ਲੁੱਟ ਸਬੰਧੀ ਪੀੜਤ ਪਰਿਵਾਰ ਨੂੰ ਮਿਲਣ ਲਈ ਅੱਜ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਹਲਕਾ ਇੰਚਾਰਜ ਰਮਨ ਬਹਿਲ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਗ੍ਰਹਿ ਪਹੁੰਚੇੇ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਐੱਸ.ਐੱਸ.ਪੀ ਅਦਿੱਤਿਆ, ਚੇਅਰਮੈਨ ਰਾਜੀਵ ਸ਼ਰਮਾ ਤੇ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕਾਦੀਆਂ ਵਿਖੇ ਆਏ ਸਨ ਅਤੇ ਉਨ੍ਹਾਂ ਨੇ ਡਿਊਟੀ ਲਗਾਈ ਸੀ ਕਿ ਪੀੜਤ ਪਰਿਵਾਰ ਨੂੰ ਮਿਲ ਕੇ ਉਨ੍ਹਾਂ ਵਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਰੁੱਖ਼ ਅਪਣਾਇਆ ਹੈ ਅਤੇ ਪੁਲਿਸ ਜਲਦ ਇਨ੍ਹਾਂ ਲੁਟੇਰਿਆਂ ਨੂੰ ਫੜ ਕੇ ਵੀ ਸਲਾਖ਼ਾਂ ਦੇ ਅੰਦਰ ਸੁੱਟੇਗੀ, ਜਿਸ ਸਬੰਧੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਤੱਤ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਸੂਬੇ ਵਿਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ | ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸਾਡਾ ਆਪਣਾ ਪਰਿਵਾਰ ਹੈ ਅਤੇ ਕਾਰੋਬਾਰ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਇਨ੍ਹਾਂ ਦੇ ਨਾਲ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ 'ਚ ਕਾਰੋਬਾਰ ਦੇ ਨਵੇਂ ਮੌਕੇ ਪੈਦਾ ਕੀਤੇ ਗਏ ਹਨ ਅਤੇ ਕਰੋੜਾਂ ਦੀ ਲਾਗਤ ਨਾਲ ਪੰਜਾਬ ਵਿਚ ਕਾਰੋਬਾਰੀਆਂ ਵਲੋਂ ਨਿਵੇਸ਼ ਕੀਤਾ ਗਿਆ ਹੈ, ਇਸ ਲਈ ਪੰਜਾਬ ਸਰਕਾਰ ਕਾਰੋਬਾਰੀਆਂ ਭਰਾਵਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਬਿਜਨਸਮੈਨ ਅਤੇ ਬਿਜ਼ਨਸ ਨੂੰ ਪੰਜਾਬ 'ਚੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ ਤੇ ਸੂਬਾ ਸਰਕਾਰ ਕਾਰੋਬਾਰੀਆਂ ਦੇ ਨਾਲ ਖੜੀ ਹੈ | ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਜੋ ਵੀ ਮਦਦ ਮੰਗੇਗਾ, ਅਸੀਂ ਉਨ੍ਹਾਂ ਦੇ ਨਾਲ ਹੈ, ਭਾਵੇਂ ਉਹ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਗੱਲ ਹੋਵੇ ਜਾਂ ਸੈਲਫ ਡਿਫੈਂਸ ਲਈ ਹਥਿਆਰ ਦੀ, ਅਸੀਂ ਪਰਿਵਾਰ ਦੀ ਹਰ ਮਦਦ ਲਈ ਵਚਨਬੱਧ ਹਾਂ | ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਇਹ ਮੇਰਾ ਆਪਣਾ ਪਰਿਵਾਰ ਹੈ ਅਤੇ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਹਨ ਅਤੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ 'ਚ ਵਿਕਾਸ ਕਾਰਜਾਂ ਦੀ ਰਫ਼ਤਾਰ ਕੀਤੀ ਤੇਜ਼ <br/> ਅਗਲੀ ਖ਼ਬਰ ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>
Ad Position 24