22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ 'ਚ ਵਿਕਾਸ ਕਾਰਜਾਂ ਦੀ ਰਫ਼ਤਾਰ ਕੀਤੀ ਤੇਜ਼ <br/>

Ad Position 21
No active advertisement
ਅਜੀਤ ਡੈਸਕ 10-03-2026
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਦੇ ਚੱਲ ਰਹੇ ਵਿਕਾਸ ਕਾਰਜ | ਤਸਵੀਰ : ਜਤਿੰਦਰ ਕੱਦ


ਬਟਾਲਾ, 9 ਮਾਰਚ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਕਾਹਨੂੰਵਾਨ ਰੋਡ ਤੋਂ ਪੁਲਿਸ ਲਾਈਨ ਤੱਕ ਦਾ ਸੀਮੈਂਟ ਵਾਲੀ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ | ਇਸ ਮੌਕੇ ਦਵਿੰੰਦਰ ਸਿੰਘ, ਬਲਵਿੰਦਰ ਸਿੰਘ ਨੰਬਰਦਾਰ ਸਮੇਤ ਵਾਰਡ ਵਾਸੀ ਮੌਜੂਦ ਸਨ | ਇਸ ਮੌਕੇ ਵਾਰਡ ਵਾਸੀਆਂ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਉਹ ਲੋਕਾਂ ਵਿਚ ਰਹਿੰਦੇ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨ ਨੂੰ ਉਨ੍ਹਾਂ ਵਲੋਂ ਯਕੀਨੀ ਬਣਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਪਿਛਲੇ ਦਿਨੀਂ ਬਟਾਲਾ ਵਿਚ ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ | ਬਟਾਲਾ ਹਲਕੇ ਸਮੇਤ ਕਰੀਬ 314 ਪਿੰਡਾਂ ਦੇ ਲੋਕ ਇਕ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਹਾਸਲ ਕਰ ਰਹੇ ਹਨ | ਇਸ ਮੌਕੇ ਵਾਰਡ ਵਾਸੀਆਂ ਤੇ ਦੁਕਾਨਦਾਰਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਦੁਕਾਨਾਂ 'ਤੇ ਆਉਣ ਵਾਲੇ ਗਾਹਕਾਂ ਨੂੰ ਬਹੁਤ ਮੁਸ਼ਕਲ ਪੇਸ਼ ਆਉਂਦੀ ਸੀ | ਖ਼ਾਸ ਕਰ ਕੇ ਮੀਂਹ ਦੇ ਦਿਨਾਂ ਵਿਚ ਬਹੁਤ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਵਿਧਾਇਕ ਸ਼ੈਰੀ ਕਲਸੀ ਨੇ ਦੁਕਾਨਦਾਰਾਂ ਦੀ ਮੁਸ਼ਕਿਲ ਦਾ ਹੱਲ ਕਰ ਦਿੱਤਾ ਹੈ, ਜਿਸ ਲਈ ਸਾਰੇ ਦੁਕਾਨਦਾਰਾਂ ਤੇ ਇਥੋਂ ਦੇ ਵਸਨੀਕ ਉਨ੍ਹਾਂ ਦਾ ਧੰਨਵਾਦ ਕਰਦੇ ਹਨ |


Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ 04 ਗ੍ਰਾਮ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਰਮਨ ਬਹਿਲ ਵਲੋਂ ਸੁਨਿਆਰਾ ਪਰਿਵਾਰ ਨਾਲ ਮੁਲਾਕਾਤ
Ad Position 24