22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮੋਟਰਸਾਈਕਲ ਸਵਾਰ 04 ਗ੍ਰਾਮ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 10-03-2026
ਘੁਮਾਣ, 9 ਮਾਰਚ (ਬੰਮਰਾਹ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਥਾਣਾ ਘੁਮਾਣ ਦੀ ਪੁਲਿਸ ਵਲੋਂ ਪਿੰਡ ਧੰਦੋਈ ਤੇ ਆਸ-ਪਾਸ ਦੇ ਇਲਾਕੇ ਵਿਚ ਹੈਰੋਇਨ ਵੇਚਣ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਨੂੰ 404 ਗ੍ਰਾਮ ਹੈਰੋਇਨ ਅਤੇ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਘੁਮਾਣ ਦੇ ਮੁਖੀ ਹਰਜਿੰਦਰ ਸਿੰਘ ਦਿਓਲ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਅੱਡਾ ਧੰਦੋਈ ਤੋਂ ਮੁਰਾਦਪੁਰ ਜਾਣ ਵਾਲੀ ਲਿੰਕ ਸੜਕ ਦੇ ਟੀ ਪੁਆਇੰਟ 'ਤੇ ਇਕ ਸਪਲੈਂਡਰ ਮੋਟਰਸਾਈਕਲ ਪੀ.ਬੀ. 18-ਜੈੱਡ3132 'ਤੇ ਆਉਂਦੇ ਵਿਅਕਤੀ ਨੂੰ ਰੋਕਣ ਲਈ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ | ਜਦ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕੀਤਾ ਤਾਂ ਉਸ ਨੇ ਆਪਣੀ ਪਹਿਚਾਣ ਹਰਨੇਕ ਸਿੰਘ ਉਰਫ ਮਿੱਠੂ ਪੁੱਤਰ ਬਲਦੇਵ ਸਿੰਘ ਵਾਸੀ ਘੱਸ ਥਾਣਾ ਰੰਗੜ ਨੰਗਲ ਦੱਸੀ | ਉਨ੍ਹਾਂ ਕਿਹਾ ਕਿ ਉਸ ਪਾਸੋਂ ਲਿਫ਼ਾਫ਼ੇ ਵਿਚੋਂ 404 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਇਸ ਇਲਾਕੇ ਵਿਚ ਨਸ਼ਾ ਵੇਚਣ ਦਾ ਕੰਮ ਕਰਦਾ ਸੀ | ਹਰਨੇਕ ਸਿੰਘ ਉਰਫ ਮਿੱਠੂ ਨੂੰ ਕਾਬੂ ਕਰ ਕੇ ਮੁਕੱਦਮਾ ਦਰਜ ਕਰ ਕੇ ਇਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਰਿਮਾਂਡ ਹਾਸਲ ਕਰ ਕੇ ਇਸ ਤੋਂ ਪੱੁਛਗਿੱਛ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਾਈਪ ਲਾਈਨ ਵਿਛਾਉਣ ਲਈ ਪੁੱਟੀਆਂ ਗਲੀਆਂ ਦੀ ਮੁਰੰਮਤ ਕਰਨ ਦੀ ਮੰਗ <br/> ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ 'ਚ ਵਿਕਾਸ ਕਾਰਜਾਂ ਦੀ ਰਫ਼ਤਾਰ ਕੀਤੀ ਤੇਜ਼ <br/>
Ad Position 24