24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੰਗ ਪੱਤਰ <br/>

Ad Position 21
No active advertisement
ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਮੁੱਖ ਸਕੱਤਰ ਨੂੰ ਮੰਗ ਪੱਤਰ ਦਿੰਦੇ ਹੋਏ | ਅਜੀਤ ਤਸਵੀਰ <br/> 10-03-2026
ਹਰਚੋਵਾਲ, 9 ਮਾਰਚ (ਭਾਮ, ਢਿੱਲੋਂ)-ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਅਤੇ ਉਨ੍ਹਾਂ ਦੀ ਟੀਮ ਵਲੋਂ ਕਿਸਾਨਾਂ ਦੀਆਂ ਮੁੱਖ ਮੰਗਾਂ ਜਿਵੇਂ ਗੰਨੇ ਦੀ ਬਕਾਇਆ ਰਾਸ਼ੀ 68 ਰੁਪਏ 50 ਪੈਸੇ ਦੇਣ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਮੰਗ ਪੱਤਰ ਮੁੱਖ ਮੰਤਰੀ ਦੇ ਮੁੱਖ ਸਕੱਤਰ ਨੂੰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਾਹਨੂੰਵਾਨ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ ਤੇ ਉਨ੍ਹਾਂ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਡਿਊਟੀ ਮੁੱਖ ਸਕੱਤਰ ਦੀ ਲਗਾਈ ਗਈ ਸੀ | ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਪਣੇ ਹਿੱਸੇ ਦੀ ਗੰਨੇ ਦੀ ਬਕਾਇਆ ਰਾਸ਼ੀ ਅਜੇ ਤੱਕ ਕਿਸਾਨਾਂ ਨੂੰ ਨਹੀਂ ਦਿੱਤੀ ਗਈ ਤੇ ਪਿਛਲੇ ਸਮੇਂ ਆਏ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਬਹੁਤ ਹੀ ਨੁਕਸਾਨ ਹੋਇਆ ਸੀ ਤੇ ਗੰਨੇ ਦੀ ਫ਼ਸਲ ਦਾ ਝਾੜ ਵੀ ਬਹੁਤ ਘੱਟ ਨਿਕਲਿਆ ਹੈ | ਪ੍ਰਧਾਨ ਰਾਜੂ ਔਲਖ ਨੇ ਦੱਸਿਆ ਕਿ ਉਨ੍ਹਾਂ ਨੇ ਮੰਗ ਪੱਤਰ ਵਿਚ ਸਰਕਾਰ ਤੋਂ ਇਹੀ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਦੀਆਂ ਇਹ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣ | ਪ੍ਰਧਾਨ ਰਾਜੂ ਅÏਲਖ ਦੱਸਿਆ ਕਿ ਮੁੱਖ ਸਕੱਤਰ ਵਲੋਂ ਉਨ੍ਹਾਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਇਹ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ -ਗਰਾਮ ਪੰਚਾਇਤਾਂ 'ਚ ਪ੍ਰਬੰਧਕ ਲਗਾਉਣ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਦਾ- ਵਿਧਾਇਕਾ ਅਰੁਣਾ ਚੌਧਰੀ ਨੇ ਪੰਜਾਬ ਸਰਕਾ... ਅਗਲੀ ਖ਼ਬਰ ਮੌਜੂਦਾ ਸਰਕਾਰ ਨੇ ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਹੋਰ ਵੱਡੀ ਕੀਤੀ : ਲਾਲੀ
Ad Position 24