ਬਟਾਲਾ, 9 ਮਾਰਚ (ਸਤਿੰਦਰ ਸਿੰਘ)- ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੱਖ ਜਥੇਬੰਦੀਆਂ ਦੇ ਸੱਦੇ 'ਤੇ ਇੰਪਲਾਈਜ਼ ਫ਼ੈਡਰੇਸ਼ਨ ਚਾਹਲ ਦੇ ਆਗੂ ਤੇ ਵਰਕਰ 11 ਮਾਰਚ ਨੂੰ ਮੁਹਾਲੀ ਪਹੁੰਚ ਕੇ ਵਿਸ਼ਾਲ ਪ੍ਰਦਰਸ਼ਨ ਕਰਨਗੇ | ਇਸ ਸਬੰਧੀ ਜਥੇਬੰਦੀ ਦੀ ਮੀਟਿੰਗ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਸੂਬਾਈ ਜਨਰਲ ਸਕੱਤਰ ਹਰਬੰਸ ਸਿੰਘ ਦੀਦਾਰਗੜ੍ਹ ਅਤੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਮੌਕੇ ਸਰਕਾਰ ਦੇ ਮੁਲਾਜ਼ਮ ਤੇ ਮਜ਼ਦੂਰ ਵਿਰੋਧੀ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਨਹੀ ਕਰਨਾ ਚਾਹੁੰਦੀ | ਉਨ੍ਹਾਂ ਚੰਡੀਗੜ੍ਹ ਪੁਲਿਸ ਵਲੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਜਲ ਤੋਪਾਂ ਤੇ ਅੱਥਰੂ ਗੈਸ ਦੇ ਗੋਲੇ ਛੱਡਣ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਲੋਕਾਂ ਤੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਵਰਗ ਦੇ ਮਸਲੇ ਸ਼ਾਂਤੀਪੂਰਨ ਹੱਲ ਕੀਤੇ ਜਾਣਗੇ | ਸਰਕਾਰ ਦੇ ਮੁਲਾਜ਼ਮ ਮਾਰੂ ਵਤੀਰੇ ਵਿਰੁੱਧ ਤੇ ਬਿਜਲੀ ਐਕਟ 2025 ਨੂੰ ਲਾਗੂ ਕਰਨ ਵਿਰੁੱਧ 10 ਮਾਰਚ ਨੂੰ ਸਬ-ਡਵੀਜ਼ਨ ਪੱਧਰ 'ਤੇ ਰੈਲੀਆਂ ਕਰ ਕੇ ਮੁਲਾਜ਼ਮ ਵਰਗ ਨੂੰ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਲਾਮਬੰਧ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂ ਪੂਰਨ ਸਿੰਘ ਖਾਈ, ਰਘਬੀਰ ਸਿੰਘ ਘੱਗਾ, ਜਸਵੰਤ ਸਿੰਘ ਪਨੂੰ, ਰਾਮਚੰਦਰ ਸਿੰਘ ਖਾਈ, ਦਰਸ਼ਨ ਸਿੰਘ ਰਾਜੀਆ, ਰਿਸੂ ਅਰੋੜਾ, ਪਿ੍ਤਪਾਲ ਸਿੰਘ ਲਾਡੀ, ਰਵੀ ਲੌਂਗੋਵਾਲ ਅਤੇ ਬਲਜਿੰਦਰ ਸਿੰਘ ਹਾਜ਼ਰ ਸਨ |